ਪੰਜਾਬ ਡੈਸਕ (ਦੈਨਿਕ ਸਵੇਰਾ): ਥਾਣਾ ਨੰਬਰ 1 ਦੇ ਇੰਡਸਟਰੀ ਏਰੀਆ ਵਿੱਚ ਦੇਰ ਰਾਤ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਰੀਬ 2 ਵਜੇ ਅਨਮੋਲ ਰਬੜ ਫੈਕਟਰੀ ਵਿੱਚ ਅਚਾਨਕ ਅੱਗ ਭੜਕ ਉੱਠੀ। ਅੱਗ ਨੇ ਕੁਝ ਹੀ ਮਿੰਟਾਂ ਵਿੱਚ ਤੀਬਰ ਰੂਪ ਧਾਰ ਲਿਆ, ਜਿਸ ਨਾਲ ਫੈਕਟਰੀ ਦੇ ਕਰਮਚਾਰੀਆਂ ਵਿੱਚ ਘਬਰਾਹਟ ਫੈਲ ਗਈ। ਕਰਮਚਾਰੀਆਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਅਨਮੋਲ ਰਬੜ ਫੈਕਟਰੀ, ਇਹ ਸਿੰਘ ਨਗਰ, ਜਲੰਧਰ ਵਿੱਚ ਸਥਿਤ ਹੈ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤਿੰਨ ਗੱਡੀਆਂ ਨਾਲ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਲੰਬੀ ਮਿਹਨਤ ਤੋਂ ਬਾਅਦ ਅੱਗ ਨੂੰ ਕਾਬੂ ਕਰ ਲਿਆ ਗਿਆ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਅੱਗ ਦੀਆਂ ਉੱਚੀਆਂ ਲਪਟਾਂ ਸਪਸ਼ਟ ਤੌਰ ‘ਤੇ ਨਜ਼ਰ ਆ ਰਹੀਆਂ ਹਨ।
ਫਾਇਰ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਰਾਤ ਨੂੰ ਅੱਗ ਦੀ ਸੂਚਨਾ ਮਿਲਦੇ ਹੀ ਉਹ ਟੀਮ ਸਮੇਤ ਤੁਰੰਤ ਫੈਕਟਰੀ ਵਿੱਚ ਪਹੁੰਚੇ। ਅੱਗ ਬਹੁਤ ਤੇਜ਼ੀ ਨਾਲ ਫੈਲ ਰਹੀ ਸੀ, ਜਿਸ ਕਰਕੇ ਫੋਮ ਦੀ ਵਰਤੋਂ ਕਰਨੀ ਪਈ ਅਤੇ ਕਰੀਬ 3.30 ਵਜੇ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਉਨ੍ਹਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਫੈਕਟਰੀ ਵਿੱਚ ਸੁਰੱਖਿਆ ਪ੍ਰਬੰਧ ਬਿਲਕੁਲ ਨਾ ਦੇ ਬਰਾਬਰ ਸਨ, ਜਿਸ ਬਾਰੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਅੱਗ ਕਾਰਨ ਫੈਕਟਰੀ ਦਾ ਲੱਖਾਂ ਰੁਪਏ ਦਾ ਸਮਾਨ ਸੜ ਕੇ ਨਸ਼ਟ ਹੋ ਗਿਆ।
