skip to content

Last Updated: November 27, 2026

Dainik Savera Times Logo

BREAKING :ਜਲੰਧਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਤੋਂ ਬਾਅਦ ਹੜਕੰਪ

16 March 2026 ਅੱਪਡੇਟ ਕੀਤਾ ਗਿਆ

BREAKING :ਜਲੰਧਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਤੋਂ ਬਾਅਦ ਹੜਕੰਪ

ਜਲੰਧਰ ਨਿਊਜ਼ : ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਹੁਣ ਜਲੰਧਰ ਦੇ ਕਈ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਈਮੇਲ ਸਵੇਰੇ 7:37 ਵਜੇ ਸਕੂਲਾਂ ਨੂੰ ਭੇਜੀ ਗਈ।

ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਹੋਣ ਦੀ ਗੱਲ ਕਹੀ ਗਈ ਹੈ ਅਤੇ ਪੰਜਾਬ ਨੂੰ ਖਾਲਿਸਤਾਨ ਬਣਾਉਣ ਦਾ ਜ਼ਿਕਰ ਵੀ ਕੀਤਾ ਗਿਆ ਹੈ। ਇਸਦੇ ਨਾਲ ਹੀ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਬਚਾਉਣ ਦੀ ਚੇਤਾਵਨੀ ਦਿੱਤੀ ਗਈ ਹੈ।

ALSO READ : ਸ਼ੇਅਰ ਬਾਜ਼ਾਰ ਵਿੱਚ ਗਿਰਾਵਟ, ਸੈਂਸੈਕਸ ਦਿਨ ਦੇ ਉੱਚ ਪੱਧਰ ਤੋਂ 800 ਅੰਕ ਡਿੱਗਿਆ, ਜਾਣੋ ਕਾਰਨ

ਧਮਕੀ ਭਰੇ ਸੁਨੇਹੇ ਵਿੱਚ ਕਿਹਾ ਗਿਆ ਹੈ ਕਿ ਜੇਕਰ 14 ਅਪ੍ਰੈਲ ਤੱਕ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਪੰਜਾਬ ਤੋਂ ਨਾ ਹਟਾਏ ਗਏ ਤਾਂ ਉਨ੍ਹਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਈਮੇਲ ਵਿੱਚ ਧਮਾਕਿਆਂ ਦੇ ਸਮੇਂ ਦਾ ਵੀ ਜ਼ਿਕਰ ਕੀਤਾ ਗਿਆ ਹੈ ਸਕੂਲਾਂ ਵਿੱਚ 1:11 ਵਜੇ, ਵਿਧਾਨ ਸਭਾ ਵਿੱਚ 2:11 ਵਜੇ ਅਤੇ ਦਿੱਲੀ ਜਾਣ ਵਾਲੀ ਟ੍ਰੇਨ ਵਿੱਚ 9:11 ਵਜੇ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।

ਸੁਰੱਖਿਆ ਏਜੰਸੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।ਜਦਕਿ ਬੰਬ ਡਿਸਪੋਜ਼ਲ ਸਕੁਐਡ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਧਮਕੀ ਭਰੀ ਈਮੇਲ ਦੇ ਆਈਪੀ ਐਡਰੈੱਸ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਰੇਲਵੇ ਸਟੇਸ਼ਨਾਂ ਅਤੇ ਸਰਕਾਰੀ ਇਮਾਰਤਾਂ ’ਤੇ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਮਾਪਿਆਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਕੂਲ ਪ੍ਰਬੰਧਕਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

Mankirat Aulakh ਨੇ Taranjit Singh Sandhu ਨੂੰ Delhi ਦੇ LG ਬਣਨ ‘ਤੇ ਦਿੱਤੀ ਵਧਾਈ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.