Jalandhar News : ਜਲੰਧਰ ਸ਼ਹਿਰ ਦੇ ਕਾਲਾ ਸਿਘਿਆ ਰੋਡ ‘ਤੇ ਸ਼ਨੀਵਾਰ ਨੂੰ ਇੱਕ ਰੱਦੀ ਅਤੇ ਸਕ੍ਰੈਪ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਨੇ ਅੱਗ ਨੂੰ ਹੋਰ ਵਧਾ ਦਿੱਤਾ, ਜਿਸ ਨਾਲ ਧੂੰਆਂ ਦੂਰ-ਦੂਰ ਤਕ ਫੈਲ ਗਿਆ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।


