skip to content

Last Updated: October 14, 2026

Dainik Savera Times Logo

ਜਲੰਧਰ: ਡਿਪਟੀ ਕਮਿਸ਼ਨਰ ਦੇ ਹੁਕਮ ‘ਤੇ ਗੈਸ ਏਜੰਸੀਆਂ ਦੀ ਅਚਾਨਕ ਚੈਕਿੰਗ

7 months ਪਹਿਲਾ

ਜਲੰਧਰ: ਡਿਪਟੀ ਕਮਿਸ਼ਨਰ ਦੇ ਹੁਕਮ ‘ਤੇ ਗੈਸ ਏਜੰਸੀਆਂ ਦੀ ਅਚਾਨਕ ਚੈਕਿੰਗ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਰੋਕਣ ਲਈ ਅੱਜ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੀਆਂ ਟੀਮਾਂ ਨੇ ਵੱਖ‑ਵੱਖ ਗੈਸ ਏਜੰਸੀਆਂ ਦੀ ਜਾਂਚ ਕੀਤੀ। ਕੰਟਰੋਲਰ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਬਣਾਈਆਂ ਟੀਮਾਂ ਨੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਚੈਕਿੰਗ ਕੀਤੀ ਕਿ ਲੋਕਾਂ ਨੂੰ ਲੋੜ ਅਨੁਸਾਰ ਗੈਸ ਸਿਲੰਡਰ ਬਿਨਾਂ ਕਿਸੇ ਰੁਕਾਵਟ ਦੇ ਮਿਲਦੇ ਰਹਿਣ।

ਸ਼ਹੀਦਾਂ ਦੀ ਯਾਦ ਵਿੱਚ ਵੱਡਾ ਸਮਾਗਮ, ਪੰਥਕ ਇਕਤਾ ਦੀ ਅਪੀਲ: ਐਡਵੋਕੇਟ ਧਾਮੀ

 

 

ਚੈਕਿੰਗ ਦੌਰਾਨ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ, ਇਸ ਲਈ ਸਪਲਾਈ ਨਿਯਮਾਂ ਅਨੁਸਾਰ ਅਤੇ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਗੈਸ ਸਿਲੰਡਰਾਂ ਦੀ ਸਪਲਾਈ ‘ਤੇ ਕੜੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਬਿਨਾਂ ਲੋੜ ਘਬਰਾਹਟ ਵਿੱਚ ਵੱਧ ਖ਼ਰੀਦਦਾਰੀ ਨਾ ਕਰਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਜਮ੍ਹਾਖੋਰੀ ਦਾ ਮਾਮਲਾ ਸਾਹਮਣੇ ਆਵੇ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।

Breaking: ਪਾਣੀਪਤ ਫਾਇਰਿੰਗ ਤੋਂ ਬਾਅਦ ਰੈਪਰ ਬਾਦਸ਼ਾਹ ਨੂੰ ਮੌਤ ਦੀ ਧਮਕੀ, ਇੰਡਸਟਰੀ ਵਿੱਚ ਭਾਜੜਾਂ

ਉਨ੍ਹਾਂ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਹਦਾਇਤ ਦਿੱਤੀ ਕਿ ਲੋਕਾਂ ਨੂੰ ਗੈਸ ਸਿਲੰਡਰ ਸਮੇਂ ਸਿਰ ਅਤੇ ਬਿਨਾਂ ਦੇਰੀ ਦੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇ ਕੋਈ ਗੈਸ ਸਿਲੰਡਰਾਂ ਦੀ ਕਮੀ ਬਾਰੇ ਝੂਠੀਆਂ ਅਫਵਾਹਾਂ ਫੈਲਾ ਕੇ ਜਮ੍ਹਾਖੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਾਉਣ ਅਤੇ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਇਹ ਕਮੇਟੀ ਕਾਲਾਬਾਜ਼ਾਰੀ, ਗੈਰ ਕਾਨੂੰਨੀ ਜਮ੍ਹਾਖੋਰੀ ਅਤੇ ਭੰਡਾਰਨ ਨੂੰ ਰੋਕਣ ਲਈ ਸਮੇਂ-ਸਮੇਂ ‘ਤੇ ਟੀਮਾਂ ਰਾਹੀਂ ਚੈਕਿੰਗ ਕਰੇਗੀ ਅਤੇ ਜਿੱਥੇ ਵੀ ਉਲੰਘਣਾ ਮਿਲੇਗੀ, ਉੱਥੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

jalandhar-surprise-checking-gas-agencies-on-orders-of-deputy-commissioner

jalandhar-surprise-checking-gas-agencies-on-orders-of-deputy-commissioner

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.