ਜੰਡਿਆਲਾ ਗੁਰੂ : ਪੰਜਾਬ ਸਮੇਤ ਕਈ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੇ ਵਧਦੇ ਹਮਲੇ ਲਗਾਤਾਰ ਲੋਕਾਂ, ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਜਾਨ ਲਈ ਵੱਡਾ ਖ਼ਤਰਾ ਬਣੇ ਹੋਏ ਹਨ। ਅਜਿਹਾ ਹੀ ਇਕ ਮਾਮਲਾ ਜੰਡਿਆਲਾ ਗੁਰੂ ਤੋਂ ਸਾਹਮਣੇ ਆ ਰਿਹਾ ਹੈ। ਜਿਥੇ ਅਵਾਰਾ ਕੁੱਤਿਆਂ ਦਾ ਕਹਿਰ ਦੇਖਣ ਨੂੰ ਮਿਲਿਆ। ਆਵਾਰਾ ਕੁੱਤਿਆਂ ਨੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਨੂੰ ਨੋਚ-ਨੋਚ ਖਾਧਾ ਤੇ ਆਖਰਕਾਰ ਬੱਚਾ ਜਿੰਦਗੀ ਦੀ ਜੰਗ ਹਾਰ ਗਿਆ ਤੇ ਉਸਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਚੋਂ ਸੋਗ ਦੀ ਲਹਿਰ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਉਮਰ 12 ਸਾਲ ਪਿੰਡ ਜਲਾਲ ਥਾਣਾ ਮਹਿਤਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਖੇਡ ਮੈਦਾਨ ‘ਚੋਂ ਬੱਚੇ ਦੀ ਲਾਸ਼ ਮਿਲੀ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ।


