ਅੰਮ੍ਰਿਤਸਰ : ਹਲਕਾ ਅੰਮ੍ਰਿਤਸਰ ਪੂਰਬੀ ਦੇ ਵੇਰਕਾ ਅਤੇ ਫੋਕਲ ਪੁਆਇੰਟ ਵਿਖੇ ਪੂਰਵਾਂਚਲ ਭਾਈਚਾਰੇ ਵੱਲੋਂ ਪਵਿੱਤਰ ਛੱਠ ਪੂਜਾ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਇੰਚਾਰਜ ਅਤੇ ਸਾਬਕਾ ਸੰਸਦ ਮੈਂਬਰ ਸ. ਜਸਬੀਰ ਸਿੰਘ ਗਿੱਲ (ਡਿੰਪਾ) ਦੀ ਅਗਵਾਈ ਹੇਠ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਸਮੂਹ ਸੰਗਤ ਨੂੰ ਛੱਠ ਪੂਜਾ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਸ. ਡਿੰਪਾ ਨੇ ਕਿਹਾ ਕਿ ਛੱਠ ਪੂਜਾ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ, ਅਟੁੱਟ ਆਸਥਾ ਅਤੇ ਕੁਦਰਤ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਇਹ ਪਵਿੱਤਰ ਤਿਉਹਾਰ ਸਾਨੂੰ ਆਪਸੀ ਭਾਈਚਾਰੇ, ਏਕਤਾ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਤੋਂ ਸਾਰੇ ਧਰਮਾਂ ਅਤੇ ਸੱਭਿਆਚਾਰਾਂ ਦਾ ਸਤਿਕਾਰ ਕਰਨ ਵਾਲੀ ਧਰਤੀ ਰਹੀ ਹੈ। ਪੂਰਵਾਂਚਲ ਭਾਈਚਾਰਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ ਅਤੇ ਇਹ ਭਾਈਚਾਰਾ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹੈ।

ਸ. ਡਿੰਪਾ ਨੇ ਕਿਹਾ ਕਿ ਹਲਕਾ ਅੰਮ੍ਰਿਤਸਰ ਪੂਰਬੀ ਮੇਰਾ ਪਰਿਵਾਰ ਹੈ ਅਤੇ ਇਸ ਪਰਿਵਾਰ ਦੇ ਹਰ ਵਰਗ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣਾ ਮੇਰਾ ਫ਼ਰਜ਼ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਪੂਰਵਾਂਚਲ ਭਾਈਚਾਰੇ ਸਮੇਤ ਹਲਕੇ ਦੇ ਸਮੂਹ ਲੋਕਾਂ ਦੇ ਹੱਕਾਂ ਅਤੇ ਭਲਾਈ ਲਈ ਵਚਨਬੱਧ ਰਹਿਣਗੇ। ਅੰਤ ਵਿੱਚ ਉਨ੍ਹਾਂ ਛੱਠੀ ਮਈਆ ਅਤੇ ਸੂਰਜ ਦੇਵਤਾ ਅੱਗੇ ਅਰਦਾਸ ਕੀਤੀ ਕਿ ਸਮੂਹ ਇਲਾਕਾ ਨਿਵਾਸੀਆਂ ਦੇ ਘਰਾਂ ਵਿੱਚ ਸੁੱਖ, ਸ਼ਾਂਤੀ, ਤੰਦਰੁਸਤੀ ਅਤੇ ਖੁਸ਼ਹਾਲੀ ਬਣੀ ਰਹੇ। ਛੱਠ ਪੂਜਾ ਪ੍ਰਧਾਨ ਮਾਸਟਰ ਮੱਲਖ ਰਾਏ ਨੇ ਡਿੰਪਾ ਜੀ ਅਤੇ ਹੋਰ ਆਈਆ ਹੋਈਆ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ‘ਤੇ ਲਾਲ ਬਿਹਾਰੀ, ਗੰਗਾ ਸਿੰਘ, ਮਨਿੰਦਰ ਸਿੰਘ (ਲੱਕੀ ਸੰਧੂ), ਅਮਰਤਪਾਲ ਸਿੰਘ ਕੌਂਸਲਰ, ਕੇਵਲ ਕੁਮਾਰ, ਬੱਬਲੂ ਹੁੰਦਲ, ਸਰਦਾਰੀ ਲਾਲ, ਮਲਵਿੰਦਰ ਸਿੰਘ, ਭੁਪਿੰਦਰ ਸਿੰਘ, ਦਿਨੇਸ਼ ਕੁਮਾਰ, ਸਲਵੰਤ ਸਿੰਘ, ਲਾਡੀ, ਸੰਨੀ, ਆਦੀ ਲੋਕ ਹਾਜ਼ਰ ਸਨ।
