Last Updated: November 25, 2026

Dainik Savera Times Logo

Jaspbir Singh Gill: ਤਿਲਕ ਨਗਰ ਦੀਆਂ ਸਮੱਸਿਆਵਾਂ ਜਲਦ ਹੱਲ ਕਰਨ ਦਾ ਭਰੋਸਾ, ਜਸਬੀਰ ਸਿੰਘ ਗਿੱਲ ਨੇ ਕੀਤਾ ਦੌਰਾ

25 November 2026 ਅੱਪਡੇਟ ਕੀਤਾ ਗਿਆ

Jaspbir Singh Gill: ਤਿਲਕ ਨਗਰ ਦੀਆਂ ਸਮੱਸਿਆਵਾਂ ਜਲਦ ਹੱਲ ਕਰਨ ਦਾ ਭਰੋਸਾ, ਜਸਬੀਰ ਸਿੰਘ ਗਿੱਲ ਨੇ ਕੀਤਾ ਦੌਰਾ

Jaspbir Singh Gill: ਅੰਮ੍ਰਿਤਸਰ ਦੇ ਤਿਲਕ ਨਗਰ, ਵਾਰਡ ਨੰਬਰ 26 ਵਿੱਚ ਕਾਂਗਰਸ ਆਗੂ ਸਰਦਾਰ ਜਸਬੀਰ ਸਿੰਘ ਗਿੱਲ ਵੱਲੋਂ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। 24 ਨਵੰਬਰ ਨੂੰ ਹੋਈ ਇਸ ਬੈਠਕ ਵਿੱਚ ਇਲਾਕੇ ਦੇ ਕਈ ਪਤਵੰਤੇ ਵਿਅਕਤੀਆਂ ਨੇ ਸ਼ਮੂਲੀਅਤ ਕਰਕੇ ਸਥਾਨਕ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਵਿੱਚ ਅਸ਼ਵਨੀ ਸ਼ਰਮਾ, ਹਰੀਸ਼ (ਚੱਕੀ ਵਾਲੇ), ਗਰੋਵਰ ਸਾਹਿਬ, ਮੋਹਨ ਲਾਲ, ਕਮਲ ਪਸਰੀਚਾ, ਪਵਨ ਕੁਮਾਰ, ਰਮਨ ਕੁਮਾਰ ਅਤੇ ਵਨੀਤ ਸ਼ਰਮਾ ਸਮੇਤ ਹੋਰ ਕਈ ਸਥਾਨਕ ਆਗੂ ਅਤੇ ਨਿਵਾਸੀ ਮੌਜੂਦ ਰਹੇ। ਇਸ ਦੌਰਾਨ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਲੋਕਾਂ ਨੂੰ ਰੋਜ਼ਾਨਾ ਦਰਪੇਸ਼ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ।

ਲੋਕਾਂ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਪੂਰਬੀ ਦਾ ਇਹ ਇਲਾਕਾ ਸ਼ਹਿਰ ਦਾ ਅਹਿਮ ਪ੍ਰਵੇਸ਼ ਦੁਆਰ ਹੈ। ਬਾਹਰਲੇ ਜ਼ਿਲ੍ਹਿਆਂ ਤੋਂ ਅੰਮ੍ਰਿਤਸਰ ਆਉਣ ਵਾਲੀਆਂ ਕਈ ਮੁੱਖ ਸੜਕਾਂ ਇਸੇ ਖੇਤਰ ਵਿੱਚੋਂ ਲੰਘਦੀਆਂ ਹਨ। ਇਸ ਦੇ ਬਾਵਜੂਦ ਇਲਾਕਾ ਵਿਕਾਸ ਦੇ ਮਾਮਲੇ ਵਿੱਚ ਪਿੱਛੇ ਰਹਿ ਗਿਆ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਇਲਾਕੇ ਦੇ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਤੱਕ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਮੇਅਰ ਅਤੇ ਵਿਧਾਇਕ ਦੋਵੇਂ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ ਅਤੇ ਵਿਕਾਸ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ‘ਤੇ ਹਾਲਾਤ ਇਨ੍ਹਾਂ ਦਾਅਵਿਆਂ ਤੋਂ ਵੱਖਰੇ ਹਨ।

ਜਸਬੀਰ ਸਿੰਘ ਗਿੱਲ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਸੁਧਾਰਨ ਲਈ ਨਵੀਆਂ ਪਾਈਪਾਂ ਪਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਇਲਾਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਲੱਗੇ ਕੂੜੇ ਅਤੇ ਗੰਦਗੀ ਦੇ ਢੇਰਾਂ ਨੂੰ ਹਟਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਬੰਧ ਵਿੱਚ ਸੁਧਾਰ ਕਰਕੇ ਲੋਕਾਂ ਨੂੰ ਜਲਦ ਰਾਹਤ ਦਿਵਾਉਣ ਲਈ ਕਦਮ ਚੁੱਕੇ ਜਾਣਗੇ। ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਮੁੱਖ ਮੁੱਦਾ ਬਣਾਇਆ ਗਿਆ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.