PUNJAB NEWS : ਨਾਭਾ ਜੇਲ੍ਹ ਪ੍ਰਸ਼ਾਸਨ ਨੇ ਖਾਲੜਾ ਕਤਲ ਕੇਸ ‘ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਨੂੰ ਲੱਭਣ ਦਾ ਹੁਕਮ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਫ਼ਿਲਮ ‘ਸਤਲੁਜ’ ਵਿਵਾਦ ਦੇ ਚੱਲਦਿਆਂ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਕਤਲ ਦੇ ਦੋਸ਼ੀਆਂ ਉੱਤੇ ਮੁੜ ਰੌਸ਼ਨੀ ਪਈ ਹੈ।
ਇਸੇ ਵਿਚਾਲੇ ਹੁਣ ਨਾਭਾ ਓਪਨ ਖੇਤੀਬਾੜੀ ਜੇਲ੍ਹ ਵੱਲੋਂ ਹੁਸ਼ਿਆਰਪੁਰ ਪੁਲਿਸ ਨੂੰ ਇਸ ਕਤਲ ਵਿੱਚ ਦੋਸ਼ੀ ਸਾਬਕਾ ਡੀ ਐੱਸ ਪੀ (DSP) ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਹੁਸ਼ਿਆਰਪੁਰ ਥਾਣਾ ਸਦਰ ਨੇ ਕੀਤੀ ਹੈ।


