ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

0
13

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ,ਪੁਜਾਰੀਆਂ ਨੂੰ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ

ਸ੍ਰੀ ਅੰਮ੍ਰਿਤਸਰ ਸਾਹਿਬ (4 ਅਕਤੂਬਰ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜਿਲ੍ਹੇ ਦੇ ਪਿੰਡ ਜਸਤਰਵਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹੜ੍ਹਾਂ ਕਾਰਨ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ।
ਇਸ ਦੌਰਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਕੀਤੇ ਐਲਾਨ ਦੇ ਤਹਿਤ ਸ੍ਰੀ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਅਤੇ ਮੰਦਿਰਾਂ ਦੇ ਪੁਜਾਰੀਆਂ ਨੂੰ ਮਹੀਨਾਵਾਰ ਪੰਜ ਹਜ਼ਾਰ ਰੁਪਏ ਵਿੱਤੀ ਸਹਾਇਤਾ ਲਈ ਚੈੱਕ ਤਕਸੀਮ ਕੀਤੇ ਗਏ।ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਲਈ ਪਹਿਲੀ ਕਿਸ਼ਤ ਵਜੋਂ 23 ਚੈਕ ਜਾਰੀ ਕੀਤੇ ਗਏ।

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਪੂਰੀ ਮਦਦ ਲਈ ਖੜ੍ਹਾ ਹੈ ਅਤੇ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਇਕੱਲਾ ਨਹੀਂ ਛੱਡੇਗਾ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਖ ਵੱਖ ਪਿੰਡਾਂ ਤੋਂ ਹਾਜ਼ਰ ਹੜ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆ ਸੁਣੀਆਂ।

READ ALSO : ਪੰਜਾਬ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਵਿਚਾਲੇ ਅੰਮ੍ਰਿਤਸਰ DC Sakshi Sawhney ਨੇ ਕੀਤਾ ਦਰਿਆ ਦੇ ਕੰਢਿਆਂ ਦਾ ਦੌਰਾ

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕ ਬੜੀ ਤਕਲੀਫ ਵਿੱਚੋ ਗੁਜਰ ਰਹੇ ਹਨ, ਸਰਕਾਰ ਸਿਰਫ ਤੇ ਸਿਰਫ਼ ਐਲਾਨਾਂ ਤੱਕ ਸੀਮਤ ਹੈ। ਸਰਕਾਰ ਤੁੰਰਤ ਪ੍ਰਭਾਵ ਨਾਲ ਸਾਰਥਕ ਕਦਮ ਉਠਾਉਣੇ ਹੋਏ ਯਕੀਨੀ ਬਣਾਵੇ ਕਿ, ਹੜ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਦੀ ਜ਼ਿੰਦਗੀ ਜਲਦੀ ਮੁੜ ਲੀਹ ਤੇ ਆ ਸਕੇ।

ਇਸ ਮੌਕੇ ਸ. ਸੁਰਜੀਤ ਸਿੰਘ ਰੱਖੜਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਤੇਜਿੰਦਰ ਸਿੰਘ ਸੰਧੂ,ਗਿਆਨੀ ਹਰਦੀਪ ਸਿੰਘ, ਪਰਮਪਾਲ ਸਿੰਘ ਸਭਰਾ,ਜਸਬੀਰ ਸਿੰਘ ਘੁੰਮਣ ਅਤੇ ਹਰਜਿੰਦਰ ਸਿੰਘ ਜਿੰਦਾ ਵੀ ਹਾਜ਼ਰ ਰਹੇ।

video: CASO Operation Samrala ਪੁਲਿਸ ਵੱਲੋਂ ਅੱਜ ਤੜਕਸਾਰ ਹੀ ਚਲਾਇਆ ਗਿਆ ਕਾਸੋ ਆਪਰੇਸ਼ਨ