Last Updated: November 27, 2026

Dainik Savera Times Logo

ਨਾਨਕਸਰ ਸੰਪਰਦਾ ਦੇ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸ ਲੈਣ ‘ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਕੀਤੀ ਸ਼ਖ਼ਤ ਨਿੰਦਾ

23 February 2026 ਅੱਪਡੇਟ ਕੀਤਾ ਗਿਆ

ਨਾਨਕਸਰ ਸੰਪਰਦਾ ਦੇ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸ ਲੈਣ ‘ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਕੀਤੀ ਸ਼ਖ਼ਤ ਨਿੰਦਾ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਨਕਸਰ ਸੰਪਰਦਾ ਦੇ ਸਤਿਕਾਰਯੋਗ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸ ਲੈਣ ਦੀ ਸਰਕਾਰੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸੂਬੇ ਵਿੱਚ ਮੌਜੂਦਾ ਅਮਨ ਕਾਨੂੰਨ ਦੀ ਹਾਲਤ ਦੇ ਮੱਦੇਨਜ਼ਰ ਵੀ ਇਹ ਕਾਰਵਾਈ ਗਲਤ ਹੈ।

ਗਿਆਨੀ ਕੁਲਦੀਪ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸੰਤ ਬਾਬਾ ਘਾਲਾ ਸਿੰਘ ਜੀ ਨੂੰ ਲੰਮੇ ਸਮੇਂ ਤੋਂ ਦਿੱਤੀ ਸੁਰੱਖਿਆ ਨੂੰ ਹਾਲ ਹੀ ਵਿੱਚ ਵਾਪਸ ਲਿਆ ਗਿਆ, ਜੋ ਉਨ੍ਹਾਂ ਦੇ ਪ੍ਰਚਾਰਕ ਅਤੇ ਧਾਰਮਿਕ ਕੰਮਾਂ ਲਈ ਜ਼ਰੂਰੀ ਸੀ।

READ ALSO : Ludhiana ‘ਚ ਆਵਾਰਾ ਕੁੱਤਿਆਂ ਦਾ ਖ਼ਤਰਾ, 3 ਸਾਲਾ ਮਾਸੂਮ ‘ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜੋ ਘਟਨਾਵਾਂ ਵਾਪਰ ਰਹੀਆਂ ਹਨ, ਉਹ ਪੰਜਾਬ ਦੀ ਸੂਭਾਵਿਕ ਸਥਿਤੀ ਨਹੀਂ, ਸਗੋਂ ਸੰਤ ਬਾਬਾ ਘਾਲਾ ਸਿੰਘ ਜੀ ਵਰਗੇ ਪ੍ਰਚਾਰਕਾਂ ਦੇ ਸਨੇਹੇ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਜੇਕਰ ਸਰਕਾਰ ਇਸ ਤਰ੍ਹਾਂ ਕਾਰਵਾਈ ਕਰਕੇ ਸੰਤ ਬਾਬਾ ਜੀ ਦੀ ਸੁਰੱਖਿਆ ਵਾਪਸ ਲੈਂਦੀ ਹੈ, ਤਾਂ ਕਿਸੇ ਵੀ ਘਟਨਾ ਦੀ ਜਿੰਮੇਵਾਰੀ ਸਿੱਧੀ ਪੰਜਾਬ ਸਰਕਾਰ ਦੀ ਹੋਵੇਗੀ।

ਗਿਆਨੀ ਕੁਲਦੀਪ ਸਿੰਘ ਨੇ ਅਪੀਲ ਕੀਤੀ ਹੈ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਮੁੜ ਬਹਾਲ ਕਰੇ, ਤਾਂ ਜੋ ਉਨ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਕਾਰਜ ਸ਼ਾਂਤਮਈ ਢੰਗ ਨਾਲ ਜਾਰੀ ਰਹਿ ਸਕਣ।

1 ਦੀ ਜਿਲ੍ਹਾਂ ਪੱਧਰੀ ਟੀਮ ਦਾ ਐਲਾਨ Amarpal Singh Bonny Ajnala ਨੇ ਪ੍ਰੈਸ ਵਾਰਤਾ ‘ਚ ਦਿੱਤੀ ਜਾਣਕਾਰੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.