Last Updated: October 7, 2026

Dainik Savera Times Logo

ਮੈਰੀਟੋਰੀਅਸ ਸਕੂਲ ਜਲੰਧਰ ਵਿਖੇ JEE and NEET ਸਮਰ ਕੈਂਪ ਦਾ ਸ਼ਾਨਦਾਰ ਸਮਾਪਨ

3 months ਪਹਿਲਾ

ਮੈਰੀਟੋਰੀਅਸ ਸਕੂਲ ਜਲੰਧਰ ਵਿਖੇ JEE and NEET ਸਮਰ ਕੈਂਪ ਦਾ ਸ਼ਾਨਦਾਰ ਸਮਾਪਨ

ਜਲੰਧਰ ਨਿਊਜ਼ : ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਉਪਰਾਲੇ ਸਦਕਾ ਜਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ 5 ਜੂਨ ਤੋਂ ਸ਼ੁਰੂ ਹੋਇਆ ਜੇ.ਈ.ਈ ਅਤੇ ਨੀਟ ਪ੍ਰਵੇਸ਼ ਪ੍ਰੀਖਿਆਵਾਂ ਦੀ ਤਿਆਰੀ ਲਈ ਸਮਰ ਕੈਂਪ ਅੱਜ ਸਮਾਪਤੀ ਸਮਾਰੋਹ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ। ਲਗਭਗ ਤਿੰਨ ਹਫ਼ਤਿਆਂ ਤੱਕ ਚੱਲੇ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਕਾਦਮਿਕ ਮਾਰਗਦਰਸ਼ਨ, ਨਿਯਮਤ ਟੈਸਟ, ਡਾਊਟ ਕਲੀਅਰਿੰਗ ਸੈਸ਼ਨ ਅਤੇ ਪ੍ਰੇਰਣਾਦਾਇਕ ਗਤੀਵਿਧੀਆਂ ਰਾਹੀਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਗਿਆ।
ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਮਾਣਯੋਗ ਸਕੱਤਰ ਸਿੰਘ ਬੱਲ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਪ੍ਰਿੰਸੀਪਲ ਰਾਜੀਵ ਹਾਂਡਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੂੰ ਕੈਂਪ ਦੌਰਾਨ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਗਈਆਂ ਅਕਾਦਮਿਕ, ਰਿਹਾਇਸ਼ੀ ਅਤੇ ਭੋਜਨ ਸਬੰਧੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਡਾਇਰੈਕਟਰ ਸਕੱਤਰ ਸਿੰਘ ਬੱਲ ਨੇ ਕੈਂਪ ਦਾ ਦੌਰਾ ਕਰਦਿਆਂ ਹਰੇਕ ਸਹੂਲਤ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਰੂ-ਬ-ਰੂ ਗੱਲਬਾਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚੇ ਕਿਸੇ ਵੀ ਤਰ੍ਹਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਜੀਵਨ ਦਾ ਇਹ ਪੜਾਅ ਕਰੀਅਰ ਦੀ ਸਹੀ ਚੋਣ ਕਰਨ ਲਈ ਬਹੁਤ ਮਹੱਤਵਪੂਰਨ ਹੈ, ਇਸ ਲਈ ਹਰ ਵਿਦਿਆਰਥੀ ਨੂੰ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਦੇ ਅਨੁਸਾਰ ਸੋਚ-ਸਮਝ ਕੇ ਆਪਣਾ ਕਰੀਅਰ ਚੁਣਨਾ ਚਾਹੀਦਾ ਹੈ।

ਮਨ ਕੀ ਬਾਤ: PM ਮੋਦੀ ਨੇ ਦੱਸਿਆ ਅਪੀਲ ਦਾ ਅਸਰ, ਸੋਨਾ ਨਾ ਖਰੀਦਣ ਤੇ ਕਾਰਪੂਲਿੰਗ ਅਪਣਾਉਣ ਵੱਲ ਲੋਕਾਂ ਦਾ ਰੁਝਾਨ

ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਬੱਚਾ ਵਿਲੱਖਣ ਪ੍ਰਤਿਭਾ ਦਾ ਮਾਲਕ ਹੈ ਅਤੇ ਉਸ ਨੂੰ ਆਪਣੀ ਯੋਗਤਾ ‘ਤੇ ਵਿਸ਼ਵਾਸ ਰੱਖਦਿਆਂ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿਰਫ਼ ਸਖ਼ਤ ਮਿਹਨਤ ਹੀ ਨਹੀਂ, ਸਗੋਂ ਸਮਾਰਟ ਵਰਕ ਕਰਨ ਦੀ ਸਲਾਹ ਦਿੱਤੀ। ਨਾਲ ਹੀ ਉਨ੍ਹਾਂ ਨਕਾਰਾਤਮਕ ਸੋਚ, ਮਾੜੀ ਸੰਗਤ ਅਤੇ ਧਿਆਨ ਭਟਕਾਉਣ ਵਾਲੀਆਂ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਟੀਚੇ ਪ੍ਰਤੀ ਪੂਰੀ ਲਗਨ ਅਤੇ ਅਨੁਸ਼ਾਸਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਮਾਣਯੋਗ ਡਾਇਰੈਕਟਰ ਵਲੋਂ ਗਿਰਧਰ ਸਿੰਘ ਅਤੇ “Physics Wallah” ਦੇ ਅਧਿਆਪਕਾਂ ਅਤੇ ਟੀਮ ਵੱਲੋਂ ਦਿੱਤੇ ਗਏ ਉੱਚ ਪੱਧਰੀ ਅਕਾਦਮਿਕ ਸਹਿਯੋਗ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਾਂਝ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੀਆਂ ਪ੍ਰਵੇਸ਼ ਪ੍ਰੀਖਿਆਵਾਂ ਲਈ ਗੁਣਵੱਤਾ ਭਰਪੂਰ ਤਿਆਰੀ ਦਾ ਲਾਭ ਮਿਲ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਜੋਸ਼ੀ, ਪ੍ਰਿੰਸੀਪਲ ਰਾਜੀਵ ਹਾਂਡਾ, ਪ੍ਰਿੰਸੀਪਲ ਪਰਮਿੰਦਰ ਫਲੋਰਾ ਅਤੇ ਪ੍ਰਿੰਸੀਪਲ ਚੰਦਰਸ਼ੇਖਰ ਵੀ ਹਾਜ਼ਰ ਰਹੇ। ਡਾ.ਗੁਰਿੰਦਰਜੀਤ ਕੌਰ ਨੇ ਵਿੱਦਿਆਰਥੀਆਂ ਨੂੰ ਕੈਂਪ ਦੌਰਾਨ ਹਾਸਲ ਕੀਤੇ ਗਿਆਨ ਨੂੰ ਆਪਣੀ ਨਿਯਮਤ ਪੜ੍ਹਾਈ ਵਿੱਚ ਲਾਗੂ ਕਰਨ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਨਿਰੰਤਰ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ।

ਸਮਾਪਤੀ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਇਸ ਸਮਰ ਕੈਂਪ ਨੇ ਉਨ੍ਹਾਂ ਦੇ ਆਤਮਵਿਸ਼ਵਾਸ ਵਿੱਚ ਵਾਧਾ ਕੀਤਾ ਹੈ ਅਤੇ ਜੇਈਈ ਅਤੇ ਨੀਟ ਵਰਗੀਆਂ ਪ੍ਰਵੇਸ਼ ਪ੍ਰੀਖਿਆਵਾਂ ਦੀ ਤਿਆਰੀ ਨੂੰ ਹੋਰ ਮਜ਼ਬੂਤ ਬਣਾਇਆ ਹੈ। ਅੰਤ ਵਿੱਚ ਸਾਰੇ ਅਧਿਆਪਕਾਂ, ਮਾਰਗਦਰਸ਼ਕਾਂ ਅਤੇ ਪ੍ਰਬੰਧਕੀ ਟੀਮ ਦਾ ਧੰਨਵਾਦ ਕੀਤਾ ਗਿਆ।

ਡਾਈਟ ‘ਤੇ ਹੋ? ਭਾਰ ਘਟਾਉਣ ਅਤੇ ਊਰਜਾ ਵਧਾਉਣ ਲਈ ਅਜ਼ਮਾਓ ਇਹ 5 ਘੱਟ-ਕੈਲੋਰੀ ਵਾਲੇ ਸੁਆਦੀ ਨਾਸ਼ਤੇ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.