Last Updated: November 27, 2026

Dainik Savera Times Logo

ਸੁਪਰੀਮ ਕੋਰਟ ਕਾਲਜੀਅਮ ਨੇ Justice Lisa Gill ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਕੀਤਾ ਨਿਯੁਕਤ

27 February 2026 ਅੱਪਡੇਟ ਕੀਤਾ ਗਿਆ

ਸੁਪਰੀਮ ਕੋਰਟ ਕਾਲਜੀਅਮ ਨੇ Justice Lisa Gill ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਕੀਤਾ ਨਿਯੁਕਤ

Punjab News : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸੀਨੀਅਰ ਜੱਜ ਜਸਟਿਸ ਲੀਸਾ ਗਿੱਲ ਆਂਧਰਾ ਪ੍ਰਦੇਸ਼ ਹਾਈ ਕੋਰਟ ਦੀ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਿਕ ਸੁਪਰੀਮ ਕਾਲਜੀਅਮ ਨੇ ਉਨ੍ਹਾਂ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ।

Liquor Policy Case : ਸ਼ਰਾਬ ਨੀਤੀ ਕੇਸ ‘ਚ ਕੇਜਰੀਵਾਲ ਤੇ ਸਿਸੋਦੀਆ ਬਰੀ, CM ਮਾਨ ਨੇ ਬਰੀ ਨੂੰ ਦੱਸਿਆ ‘ਸੱਚ ਦੀ ਜਿੱਤ’

ਇਸ ਸਮੇਂ ਜਸਟਿਸ ਧੀਰਜ ਸਿੰਘ ਠਾਕੁਰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਜੋ ਜਲਦੀ ਹੀ ਸੇਵਾਮੁਕਤ ਹੋਣ ਵਾਲੇ ਹਨ। ਅਜਿਹੀ ਸਥਿਤੀ ਵਿੱਚ, ਸੁਪਰੀਮ ਕੋਰਟ ਕੋਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜਸਟਿਸ ਲੀਸਾ ਗਿੱਲ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਵਿੱਚ ਤਬਦੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਾਲ ਹੀ ਇਹ ਵੀ ਤੈਅ ਕੀਤਾ ਗਿਆ ਹੈ ਕਿ ਜਿਵੇਂ ਹੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਸੇਵਾਮੁਕਤ ਹੋਣਗੇ, ਜਸਟਿਸ ਲੀਸਾ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇਗਾ।

ਕਾਬਿਲੇਗੌਰ ਹੈ ਕਿ ਜਸਟਿਸ ਲੀਸਾ ਗਿੱਲ, ਜਿਨ੍ਹਾਂ ਨੇ ਸੈਕਟਰ 9, ਚੰਡੀਗੜ੍ਹ ਦੇ ਕਾਰਮੇਲ ਕਾਨਵੈਂਟ ਸਕੂਲ ਤੋਂ ਪੜ੍ਹਾਈ ਕੀਤੀ, ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਐਲਐਲਬੀ ਅਤੇ ਫਿਰ ਐਲਐਲਐਮ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ 1990 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਾਨੂੰਨ ਦੀ ਪ੍ਰੈਕਟਿਸ ਸ਼ੁਰੂ ਕੀਤੀ।

ਹੋਲੀ ਦੇ ਤਿਉਹਾਰ ਤੋਂ ਪਹਿਲਾਂ ਜਲੰਧਰ ਰੇਲਵੇ ਸਟੇਸ਼ਨ ‘ਤੇ GRP ਦਾ ਸਰਚ ਆਪ੍ਰੇਸ਼ਨ ; ਡੌਗ ਸਕੁਐਡ ਨਾਲ ਕੀਤੀ ਵਿਸ਼ੇਸ਼ ਚੈਕਿੰਗ

ਸਾਲ 2014 ਵਿੱਚ, ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਇਸ ਸਮੇਂ ਜਸਟਿਸ ਲੀਸਾ ਗਿੱਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਸ਼ਵਨੀ ਮਿਸ਼ਰਾ ਤੋਂ ਬਾਅਦ ਸੀਨੀਆਰਤਾ ਵਿੱਚ ਤੀਜੇ ਸਥਾਨ ‘ਤੇ ਹਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.