
Kalraj Mishra Wife Dies : ਸੀਨੀਅਰ ਭਾਜਪਾ ਆਗੂ ਕਲਰਾਜ ਮਿਸ਼ਰਾ ਦੀ ਪਤਨੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇੱਕ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। ਆਪਣੀ ਪੋਸਟ ਵਿੱਚ ਉਨ੍ਹਾਂ ਲਿਖਿਆ, “ਮੇਰੀ ਪਤਨੀ, ਸਤਿਆਵਤੀ ਮਿਸ਼ਰਾ, ਅੱਜ ਆਪਣੀ ਜੀਵਨ ਯਾਤਰਾ ਪੂਰੀ ਕਰਕੇ ਪ੍ਰਮਾਤਮਾ ਦੇ ਚਰਨਾਂ ਵਿੱਚ ਲੀਨ ਹੋ ਗਏ ਹਨ; ਪ੍ਰਭੂ ਉਨ੍ਹਾਂ ਨੂੰ ਆਪਣੇ ਪਵਿੱਤਰ ਚਰਨਾਂ ਵਿੱਚ ਸਥਾਨ ਪ੍ਰਦਾਨ ਕਰਨ। ਓਮ ਸ਼ਾਂਤੀ।”
मेरी धर्मपत्नी श्रीमती सत्यवती मिश्रा जी, आज अपनी जीवन यात्रा पूर्ण कर ईश्वर के श्रीचरणों में विलीन हो गईं हैं, प्रभु उनको अपने श्री चरणों में स्थान दें।
— कलराज मिश्र (Kalraj Mishra) (@KalrajMishra) September 13, 2026
ॐ शांति pic.twitter.com/1u8zWstLyn
ਮੁੱਖ ਮੰਤਰੀ ਯੋਗੀ ਨੇ ਪ੍ਰਗਟਾਇਆ ਦੁੱਖ
ਇਸ ਦੌਰਾਨ, ਮੁੱਖ ਮੰਤਰੀ ਯੋਗੀ ਨੇ ਵੀ ਕਲਰਾਜ ਮਿਸ਼ਰਾ ਦੀ ਪਤਨੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ‘ਐਕਸ’ ‘ਤੇ ਇੱਕ ਪੋਸਟ ਵਿੱਚ ਮੁੱਖ ਮੰਤਰੀ ਯੋਗੀ ਨੇ ਲਿਖਿਆ, “ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਰਾਜਪਾਲ ਕਲਰਾਜ ਮਿਸ਼ਰਾ ਦੀ ਪਤਨੀ ਦਾ ਦਿਹਾਂਤ ਬਹੁਤ ਹੀ ਦੁਖਦਾਈ ਹੈ। ਨਿਮਰ ਸ਼ਰਧਾਂਜਲੀ। ਮੈਂ ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਕਰਨ ਦੀ ਸ਼ਕਤੀ ਬਖਸ਼ਣ। ਓਮ ਸ਼ਾਂਤੀ।”
भाजपा परिवार के वरिष्ठ सदस्य, पूर्व राज्यपाल श्री कलराज मिश्र जी की धर्मपत्नी का निधन अत्यंत दुःखद है। विनम्र श्रद्धांजलि।
— Yogi Adityanath (@myogiadityanath) September 13, 2026
प्रभु श्री राम से प्रार्थना है कि दिवंगत पुण्यात्मा को सद्गति एवं शोकाकुल परिजनों को यह अथाह दुःख सहन करने की शक्ति प्रदान करें।
ॐ शांति।
ਬ੍ਰਜੇਸ਼ ਪਾਠਕ ਨੇ ਵੀ ਪ੍ਰਗਟਾਈ ਸੰਵੇਦਨਾ
ਯੂਪੀ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ‘ਐਕਸ’ ‘ਤੇ ਲਿਖਿਆ, “ਸੀਨੀਅਰ ਭਾਰਤੀ ਜਨਤਾ ਪਾਰਟੀ ਆਗੂ, ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਰਾਜਪਾਲ ਕਲਰਾਜ ਮਿਸ਼ਰਾ ਦੀ ਪਤਨੀ ਸਤਿਆਵਤੀ ਮਿਸ਼ਰਾ ਦੇ ਦਿਹਾਂਤ ਦੀ ਬਹੁਤ ਹੀ ਦੁਖਦਾਈ ਖਬਰ ਮਿਲੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਪਵਿੱਤਰ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਕਰਨ ਦੀ ਹਿੰਮਤ ਬਖਸ਼ਣ।”
भारतीय जनता पार्टी के वरिष्ठ नेता, पूर्व केंद्रीय मंत्री एवं पूर्व राज्यपाल आदरणीय श्री कलराज मिश्रा जी की धर्मपत्नी आदरणीया श्रीमती सत्यवती मिश्रा जी के निधन की अत्यंत दुःखद सूचना प्राप्त हुई।
— Brajesh Pathak (@brajeshpathakup) September 13, 2026
ईश्वर से प्रार्थना है कि गोलोकवासी पुण्यात्मा को अपने श्री चरणों में स्थान दें तथा… pic.twitter.com/a6WK1zOfyc


मेष: दिन शुभ रहेगा...