Last Updated: November 28, 2026

Dainik Savera Times Logo

Kamal Kaur Bhabhi ਕਤਲ ਮਾਮਲੇ ‘ਚ ਵੱਡੀ ਅਪਡੇਟ, ਬਠਿੰਡਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਐਲਾਨਿਆ ਦੋਸ਼ੀ

10 February 2026 ਅੱਪਡੇਟ ਕੀਤਾ ਗਿਆ

Kamal Kaur Bhabhi ਕਤਲ ਮਾਮਲੇ ‘ਚ ਵੱਡੀ ਅਪਡੇਟ, ਬਠਿੰਡਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਐਲਾਨਿਆ ਦੋਸ਼ੀ

Kamal Kaur Bhabhi Murder : ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਆਈ ਹੈ। ਬਠਿੰਡਾ ਅਦਾਲਤ ਨੇ ਬਠਿੰਡਾ ਵਿਖੇ ਵਾਪਰੇ ਭਾਬੀ ਕਮਲ ਕੌਰ (Kamal Kaur) ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਪਰਾਧੀ ਐਲਾਨ (PO) ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਨਾਲ ਪੁਲਿਸ ਨੂੰ ਇੰਟਰਪੋਲ ਰਾਹੀਂ ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ‘ਚ ਮਦਦ ਮਿਲੇਗੀ। ਪੁਲਿਸ ਮੁਤਾਬਕ ਅੰਮ੍ਰਿਤਪਾਲ ਮਹਿਰੋਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੇਸ਼ ਤੋਂ ਭੱਜ ਗਿਆ ਅਤੇ ਉਸ ਦੇ ਯੂਏਈ ‘ਚ ਲੁਕੇ ਹੋਣ ਦੀ ਸੰਭਾਵਨਾ ਹੈ। ਉਸਦੇ ਕੁਝ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਦਾਲਤ ਨੇ ਪਹਿਲਾਂ ਹੀ ਉਸਨੂੰ ਪੇਸ਼ ਹੋਣ ਲਈ ਕਈ ਵਾਰ ਨੋਟਿਸ ਭੇਜੇ ਸਨ ਪਰ ਉਹ ਹਾਜ਼ਰ ਨਹੀਂ ਹੋਇਆ। ਪੁਲਿਸ ਅਤੇ ਕੇਂਦਰੀ ਏਜੰਸੀਆਂ ਇੰਟਰਪੋਲ ਦੀ ਮਦਦ ਨਾਲ ਉਸਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

USA : ਚੱਲਦੀ ਸੜਕ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਕਈ ਵਾਹਨਾਂ ਨਾਲ ਟਕਰਾਇਆ ; ਦੇਖੋ Video

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.