ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਕੰਚਨਪ੍ਰੀਤ ਕੌਰ ਨੂੰ FIR ਨੰਬਰ 261 ਅਤੇ 240 ਵਿੱਚ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਫੈਸਲੇ ਨਾਲ ਹੁਣ ਕੰਚਨਪ੍ਰੀਤ ਕੌਰ ਚੋਣਾਂ ਦੌਰਾਨ ਦਰਜ ਹੋਈਆਂ ਸਾਰੀਆਂ ਐਫ.ਆਈ.ਆਰਜ਼ ‘ਤੇ ਜ਼ਮਾਨਤ ਵਿੱਚ ਹੈ।
ਸੁਣਵਾਈ ਦੌਰਾਨ ਰਾਜ ਸਰਕਾਰ ਵੱਲੋਂ ਅਦਾਲਤ ਵਿੱਚ ਇਹ ਸਪੱਸ਼ਟ ਕੀਤਾ ਗਿਆ ਕਿ ਉਹ FIR ਨੰਬਰ 261 ਦੇ ਮਾਮਲੇ ਵਿੱਚ ਕੰਚਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਨਹੀਂ ਕਰਨਾ ਚਾਹੁੰਦੇ। ਕੰਚਨਪ੍ਰੀਤ ਕੌਰ ਵੱਲੋਂ ਸੀਨੀਅਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ ਪੇਸ਼ ਹੋਏ, ਜਿਨ੍ਹਾਂ ਦੀਆਂ ਦਲੀਲਾਂ ਤੋਂ ਬਾਅਦ ਅਦਾਲਤ ਨੇ ਜ਼ਮਾਨਤ ‘ਤੇ ਮੋਹਰ ਲਗਾਈ।
READ ALSO : ਹਾਈ ਕੋਰਟ ਦਾ ਵੱਡਾ ਫੈਸਲਾ:PRTC ਕਰਮਚਾਰੀ ਰੈਗੂਲਰ ਕੀਤੇ, GPF ਪੈਨਸ਼ਨ ਲਈ ਆਪਣੇ ਆਪ ਯੋਗ
ਸ਼੍ਰੋਮਣੀ ਅਕਾਲੀ ਦਲ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਾਰਵਾਈਆਂ ਸਿਰਫ਼ ਰਾਜਨੀਤਕ ਰੰਜਿਸ਼ ਦੇ ਤਹਿਤ ਕੀਤੀਆਂ ਗਈਆਂ ਸਨ। ਪਾਰਟੀ ਦੇ ਅਨੁਸਾਰ, ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਰੰਧਾਵਾ ਤਰਨਤਾਰਨ ਉਪ-ਚੋਣ ਵਿੱਚ ਅਕਾਲੀ ਦਲ ਦੀ ਉਮੀਦਵਾਰ ਸੀ, ਇਸ ਲਈ ਪਰਿਵਾਰ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ।ਸ਼੍ਰੋਮਣੀ ਅਕਾਲੀ ਦਲ ਇਸ ਕਾਨੂੰਨੀ ਜਿੱਤ ਨੂੰ ਆਪਣੀ ਵੱਡੀ ਨੈਤਿਕ ਜਿੱਤ ਵਜੋਂ ਦੇਖ ਰਿਹਾ ਹੈ। ਪਾਰਟੀ ਦਾ ਕਹਿਣਾ ਹੈ ਕਿ ਅਦਾਲਤ ਵਿੱਚ ਸਰਕਾਰ ਦਾ ਇਹ ਸਪੱਸ਼ਟ ਕਹਿਣਾ ਕਿ ਉਹ ਗ੍ਰਿਫ਼ਤਾਰੀ ਨਹੀਂ ਕਰਨਾ ਚਾਹੁੰਦੇ, ਇਹ ਸਾਬਤ ਕਰਦਾ ਹੈ ਕਿ ਕੇਸ ਕਮਜ਼ੋਰ ਅਤੇ ਸਿਆਸਤ ਤੋਂ ਪ੍ਰੇਰਿਤ ਸੀ।
Khanna ‘ਚ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਜ਼ਬਰ ਜਨਾਹ ਕਰਨ ਵਾਲਾ ਚਾੜਿਆ Police ਅੜਿੱਕੇ
