skip to content

Last Updated: November 7, 2026

Dainik Savera Times Logo

ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਵੱਡਾ ਝਟਕਾ, ਪੇਸ਼ੀ ਤੋਂ ਛੋਟ ਦੀ ਅਰਜ਼ੀ ਰੱਦ

8 January 2026 ਅੱਪਡੇਟ ਕੀਤਾ ਗਿਆ

ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਵੱਡਾ ਝਟਕਾ, ਪੇਸ਼ੀ ਤੋਂ ਛੋਟ ਦੀ ਅਰਜ਼ੀ ਰੱਦ

ਬੀਜੇਪੀ ਸੰਸਦ ਮੈਂਬਰ ਅਤੇ ਪ੍ਰਸਿੱਧ ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਦੀ ਅਦਾਲਤ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਵੱਡਾ ਝਟਕਾ ਲੱਗਿਆ ਹੈ। ਬਠਿੰਡਾ ਅਦਾਲਤ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਕੰਗਨਾ ਰਣੌਤ ਵੱਲੋਂ ਦਾਇਰ ਕੀਤੀ ਗਈ ਪੇਸ਼ੀ ਤੋਂ ਛੋਟ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ ਅਤੇ ਹੁਕਮ ਦਿੱਤਾ ਹੈ ਕਿ ਉਹ 15 ਜਨਵਰੀ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਹੋਣ।

ਅਦਾਲਤ ਨੇ ਆਪਣੇ ਹੁਕਮ ਵਿੱਚ ਸਪਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੰਗਨਾ ਰਣੌਤ ਨਿਰਧਾਰਤ ਮਿਤੀ ’ਤੇ ਅਦਾਲਤ ਵਿੱਚ ਪੇਸ਼ ਨਹੀਂ ਹੁੰਦੀ, ਤਾਂ ਉਸਦੀ ਜ਼ਮਾਨਤ ਰੱਦ ਕੀਤੀ ਜਾ ਸਕਦੀ ਹੈ ਅਤੇ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਹੋ ਸਕਦਾ ਹੈ। ਅਦਾਲਤ ਦੇ ਇਸ ਫੈਸਲੇ ਨਾਲ ਰਣੌਤ ਦੀਆਂ ਕਾਨੂੰਨੀ ਮੁਸ਼ਕਲਾਂ ਹੋਰ ਵੱਧਦੀਆਂ ਨਜ਼ਰ ਆ ਰਹੀਆਂ ਹਨ।

READ ALSO: ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ, NIA ਅਦਾਲਤ ਦਾ 30 ਦਿਨਾਂ ਦਾ ਅਲਟੀਮੇਟਮ

ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਇਸ ਤੋਂ ਪਹਿਲਾਂ ਵੀ ਚਾਰ ਵਾਰ ਪੇਸ਼ੀ ਤੋਂ ਛੋਟ ਲਈ ਅਰਜ਼ੀਆਂ ਦਾਇਰ ਕਰ ਚੁੱਕੀ ਹੈ। ਹਰ ਵਾਰ, ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਨੁਮਾਇੰਦਗੀ ਕਰ ਰਹੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਵੱਲੋਂ ਅਰਜ਼ੀਆਂ ਦਾ ਸਖ਼ਤ ਵਿਰੋਧ ਕੀਤਾ ਗਿਆ। ਇਹ ਮਾਮਲਾ ਇੱਕ ਬਜ਼ੁਰਗ ਔਰਤ ਮਹਿੰਦਰ ਕੌਰ ਵੱਲੋਂ ਦਾਇਰ ਕੀਤਾ ਗਿਆ ਹੈ, ਜਿਸ ਦੀ ਪੱਖੋਂ ਅਦਾਲਤ ਵਿੱਚ ਲਗਾਤਾਰ ਦਲੀਲ ਕੀਤੀ ਜਾ ਰਹੀ ਹੈ ਕਿ ਰਣੌਤ ਜਾਣਬੁੱਝ ਕੇ ਅਦਾਲਤੀ ਕਾਰਵਾਈ ਤੋਂ ਬਚ ਰਹੀ ਹੈ।

ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਬਿਨਾਂ ਕਿਸੇ ਵਾਜਬ ਕਾਰਨ ਦੇ ਅਦਾਲਤ ਤੋਂ ਗੈਰਹਾਜ਼ਰ ਰਹਿਣਾ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਹੈ। ਦੂਜੇ ਪਾਸੇ, ਕੰਗਨਾ ਰਣੌਤ ਨੇ ਅਦਾਲਤ ਵਿੱਚ ਕਿਹਾ ਕਿ ਉਹ ਸਰਕਾਰੀ ਕੰਮਾਂ ਕਾਰਨ ਪੇਸ਼ ਨਹੀਂ ਹੋ ਸਕੀ, ਪਰ ਅਦਾਲਤ ਨੇ ਨੋਟ ਕੀਤਾ ਕਿ ਇਸ ਸਬੰਧੀ ਕੋਈ ਵੀ ਦਸਤਾਵੇਜ਼ੀ ਸਬੂਤ ਪੇਸ਼ ਨਹੀਂ ਕੀਤਾ ਗਿਆ।

ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਅਦਾਲਤ ਦਾ ਕੀਮਤੀ ਸਮਾਂ ਬੇਲੋੜਾ ਤੌਰ ’ਤੇ ਬਰਬਾਦ ਨਹੀਂ ਕੀਤਾ ਜਾ ਸਕਦਾ। ਅਦਾਲਤ ਦੇ ਇਸ ਰੁਖ਼ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਹੈ ਕਿ ਜੇਕਰ ਕੰਗਨਾ ਰਣੌਤ 15 ਜਨਵਰੀ ਨੂੰ ਅਦਾਲਤ ਵਿੱਚ ਹਾਜ਼ਰ ਨਹੀਂ ਹੁੰਦੀ, ਤਾਂ ਮਾਮਲੇ ਵਿੱਚ ਉਸਦੇ ਖ਼ਿਲਾਫ਼ ਹੋਰ ਵੀ ਕੜੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਅੰਮ੍ਰਿਤਸਰ: ਟਾਹਲੀ ਵਾਲਾ ਚੌਂਕ ‘ਚ ਮੁਰੰਮਤ ਅਧੀਨ ਚਾਰ ਮੰਜ਼ਿਲਾਂ ਇਮਾਰਤ ਢਹਿ ਢੇਰੀ,ਮਚੀ ਹਫੜਾ-ਤਫੜੀ

Bathinda court gives Kangana Ranaut a big setback, rejects plea for exemption from appearance

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.