skip to content

Last Updated: September 15, 2026

Dainik Savera Times Logo

ਸੁਰੱਖਿਆ ਦਾ ਹਵਾਲਾ, ਕੰਗਨਾ ਰਣੌਤ ਅੱਜ ਵੀ ਨਿੱਜੀ ਤੌਰ ’ਤੇ ਅਦਾਲਤ ਵਿੱਚ ਨਹੀਂ ਹੋਈ ਪੇਸ਼

8 months ਪਹਿਲਾ

ਸੁਰੱਖਿਆ ਦਾ ਹਵਾਲਾ, ਕੰਗਨਾ ਰਣੌਤ ਅੱਜ ਵੀ ਨਿੱਜੀ ਤੌਰ ’ਤੇ ਅਦਾਲਤ ਵਿੱਚ ਨਹੀਂ ਹੋਈ ਪੇਸ਼

ਬਠਿੰਡਾ ਨਿਊਜ਼ : ਬਾਲੀਵੁੱਡ ਅਦਾਕਾਰਾ ਤੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਅੱਜ ਫਿਰ ਬਠਿੰਡਾ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਈ। ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਾਤਾ ਮਹਿੰਦਰ ਕੌਰ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਚੱਲ ਰਹੇ ਮਾਣਹਾਨੀ ਕੇਸ ਵਿੱਚ ਕੰਗਨਾ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਦਰਜ ਕਰਵਾਈ।

ਅਦਾਲਤ ਵਿੱਚ ਕੰਗਨਾ ਦੇ ਵਕੀਲ ਵੱਲੋਂ ਦਲੀਲ ਦਿੱਤੀ ਗਈ ਕਿ ਪੰਜਾਬ ਵਿੱਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਵਕੀਲ ਨੇ ਬੇਬੇ ਮਹਿੰਦਰ ਕੌਰ ਦੇ ਉਸ ਪੁਰਾਣੇ ਬਿਆਨ ਦਾ ਹਵਾਲਾ ਦਿੱਤਾ, ਜਿਸ ਵਿੱਚ ਗੁੱਸੇ ਦੇ ਆਲਮ ਵਿੱਚ ਕਿਹਾ ਗਿਆ ਸੀ ਕਿ “ਕੰਗਨਾ ਨੂੰ ਜੁੰਡਿਆਂ ਤੋਂ ਫੜ ਕੇ ਲਿਆਵਾਂਗੇ।” ਕੰਗਨਾ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਬਿਆਨਾਂ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ, ਇਸ ਲਈ ਉਹ ਅਦਾਲਤ ਵਿੱਚ ਖੁਦ ਹਾਜ਼ਰ ਹੋਣ ਤੋਂ ਅਸਮਰੱਥ ਹਨ।

ਦੂਜੇ ਪਾਸੇ, ਸ਼ਿਕਾਇਤਕਰਤਾ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕੰਗਨਾ ਦੀ ਗੈਰ-ਹਾਜ਼ਰੀ ’ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਕੰਗਨਾ ਵਾਰ-ਵਾਰ ਨਿੱਜੀ ਪੇਸ਼ੀ ਤੋਂ ਛੋਟ ਮੰਗ ਕੇ ਅਦਾਲਤੀ ਕਾਰਵਾਈ ਨੂੰ ਲੰਬਾ ਖਿੱਚ ਰਹੀ ਹੈ। ਵਕੀਲ ਨੇ ਅਦਾਲਤ ਅੱਗੇ ਮੰਗ ਰੱਖੀ ਕਿ ਕੰਗਨਾ ਦਾ ਪਾਸਪੋਰਟ ਜ਼ਬਤ ਕੀਤਾ ਜਾਵੇ, ਤਾਂ ਜੋ ਉਹ ਕਾਨੂੰਨੀ ਪ੍ਰਕਿਰਿਆ ਤੋਂ ਬਚ ਨਾ ਸਕੇ।

READ ALSO : CM MAAN ਵੱਲੋਂ ਕੋ-ਆਪ੍ਰੇਟਿਵ ਸੁਸਾਇਟੀਆਂ ਲਈ ਮਹੱਤਵਪੂਰਨ ਰਾਹਤ, ਸਟੈਂਪ ਡਿਊਟੀ 8% ਤੋਂ ਘਟਾ ਕੇ 1%

ਕੀ ਹੈ ਪੂਰਾ ਮਾਮਲਾ?

ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਬਜ਼ੁਰਗ ਮਹਿਲਾ ਬਾਰੇ ਟਿੱਪਣੀ ਕੀਤੀ ਗਈ ਸੀ, ਜਿਸ ਨੂੰ ਬਾਅਦ ਵਿੱਚ ਬੇਬੇ ਮਹਿੰਦਰ ਕੌਰ ਨਾਲ ਜੋੜਿਆ ਗਿਆ। ਇਸ ਟਿੱਪਣੀ ਨੂੰ ਬੇਇੱਜ਼ਤੀਪੂਰਕ ਅਤੇ ਮਾਣਹਾਨੀ ਕਰਾਰ ਦਿੰਦਿਆਂ ਬੇਬੇ ਮਹਿੰਦਰ ਕੌਰ ਵੱਲੋਂ ਬਠਿੰਡਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ। ਇਸ ਕੇਸ ਵਿੱਚ ਕੰਗਨਾ ਰਣੌਤ ਦੀ ਹਾਜ਼ਰੀ ਲਾਜ਼ਮੀ ਹੈ, ਪਰ ਹੁਣ ਤੱਕ ਉਹ ਕਈ ਵਾਰ ਸੁਰੱਖਿਆ ਕਾਰਨਾਂ ਦੇ ਆਧਾਰ ’ਤੇ ਨਿੱਜੀ ਪੇਸ਼ੀ ਤੋਂ ਛੋਟ ਲੈ ਚੁੱਕੀ ਹੈ।

ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ ਲਈ ਤਾਰੀਖ਼ ਨਿਰਧਾਰਤ ਕਰ ਦਿੱਤੀ ਗਈ ਹੈ, ਜਿਸ ’ਤੇ ਹੁਣ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।

ਜਲੰਧਰ ਪੱਛਮੀ ਵਿੱਚ ਚੋਰਾਂ ਨੇ ਮਚਾਈ ਤਬਾਹੀ; ਸੈਲੂਨ ਦੇ ਤਾਲੇ ਤੋੜ ਕੇ ਹੋਏ ਅੰਦਰ ਦਾਖਲ

Citing security, Kangana Ranaut did not appear in court in person today

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.