ਚੰਡੀਗੜ੍ਹ: ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਜੁਆਇੰਟ ਡਾਇਰੈਕਟਰ ਦੇ ਤੌਰ ‘ਤੇ ਸੇਵਾ ਨਿਭਾ ਰਹੇ ਪ੍ਰੀਤ ਕੰਵਲ ਸਿੰਘ ਨੂੰ ਪਰਿਵਾਰਕ ਜੀਵਨ ਵਿੱਚ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੀ ਮਾਤਾ ਸਵਰਨਜੀਤ ਕੌਰ ਜੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਸਵਰਨਜੀਤ ਕੌਰ ਜੀ ਦੀ ਉਮਰ 72 ਸਾਲ ਸੀ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਅਸਵਸਥ ਚੱਲ ਰਹੀਆਂ ਸਨ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਸਹਿਯੋਗੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਪ੍ਰੀਤ ਕੰਵਲ ਸਿੰਘ ਨਾਲ ਦੁੱਖ ਦੀ ਇਸ ਘੜੀ ਵਿੱਚ ਸੰਵੇਦਨਾ ਪ੍ਰਗਟ ਕਰ ਰਹੇ ਹਨ।
ਸਵਰਨਜੀਤ ਕੌਰ ਜੀ ਦੀ ਆਤਮਾ ਨੂੰ ਸ਼ਾਂਤੀ ਮਿਲੇ।
ਪ੍ਰੀਤ ਕੰਵਲ ਸਿੰਘ ਕੋਣ ਹੈ।
ਪ੍ਰੀਤ ਕੰਵਲ ਸਿੰਘ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ (DPR Punjab) ਵਿੱਚ ਜੁਆਇੰਟ ਡਾਇਰੈਕਟਰ ਦੇ ਅਹੁਦੇ ‘ਤੇ ਤਾਇਨਾਤ ਹਨ। ਉਨ੍ਹਾਂ ਕੋਲ ਟੈਲੀਵਿਜ਼ਨ ਅਤੇ ਪ੍ਰਿੰਟ ਮੀਡੀਆ ਦੇ ਖੇਤਰ ਵਿੱਚ ਵਿਸ਼ਾਲ ਅਨੁਭਵ ਹੈ।
ਉਹ 2011 ਵਿੱਚ ਅਸਿਸਟੈਂਟ ਪਬਲਿਕ ਰਿਲੇਸ਼ਨਜ਼ ਅਫਸਰ ਵਜੋਂ ਵਿਭਾਗ ਵਿੱਚ ਸ਼ਾਮਲ ਹੋਏ ਸਨ ਅਤੇ 2015 ਵਿੱਚ ਇਨਫੋਰਮੇਸ਼ਨ ਐਂਡ ਪਬਲਿਕ ਰਿਲੇਸ਼ਨਜ਼ ਅਫਸਰ ਵਜੋਂ ਤਰੱਕੀ ਪ੍ਰਾਪਤ ਕੀਤੀ। ਇਸ ਦੌਰਾਨ, ਉਹ ਰੂਪਨਗਰ (Ropar) ਅਤੇ ਐਸ.ਏ.ਐਸ. ਨਗਰ (Mohali) ਵਿੱਚ ਜ਼ਿਲਾ ਲੋਕ ਸੰਪਰਕ ਅਧਿਕਾਰੀ ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਪ੍ਰੈਸ ਸੈਕਸ਼ਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ।






