Kapurthala Murder Case : ਕਪੂਰਥਲਾ ਜ਼ਿਲ੍ਹੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇੱਕ ਨੌਜਵਾਨ ਦਾ ਮਾਮੂਲੀ ਝਗੜੇ ਨੂੰ ਲੈ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਅੱਜ ਬੇਗੋਵਾਲ ਬਾਜ਼ਾਰ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਨਜਰ ਆਇਆ, ਜਦੋਂ ਮੀਖੋਵਾਲ ਪਾਰਕ ਦੇ ਬਾਹਰ ਮੇਨ ਬਾਜ਼ਾਰ ‘ਚ ਦੋ ਨੌਜਵਾਨਾਂ ‘ਚ ਆਪਸੀ ਤਕਰਾਰ ਖੂਨੀ ਰੂਪ ਧਾਰਨ ਕਰ ਗਈ।
ਇੱਕ ਨੌਜਵਾਨ ਨੇ ਇਕ ਤੇਜ਼ਧਾਰ ਹਥਿਆਰ ਨਾਲ ਦੂਸਰੇ ਨੌਜਵਾਨ ‘ਤੇ ਵਾਰ ਕਰ ਦਿਤਾ, ਜੋ ਬੁਰੀ ਤਰਾਂ ਨਾਲ ਜਖਮੀ ਹੋ ਗਿਆ, ਜਿਸਨੂੰ ਇਲਾਜ ਲਈ ਬੇਗੋਵਾਲ ਦੇ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿਸਦੀ ਰਸਤੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ ਬੇਗੋਵਾਲ ਵਜੋਂ ਹੋਈ ਹੈ। ਇਸ ਮੌਕੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਫਿਲਹਾਲ ਹਮਲਾਵਰ ਫਰਾਰ ਦੱਸਿਆ ਜਾ ਰਿਹਾ ਹੈ।


