P?c1=2&c2=40696273&cv=3.9

Dainik Savera Times Logo

ਕਪੂਰਥਲਾ ਪੁਰਾਣੀ ਸਬਜ਼ੀ ਮੰਡੀ ਦੀ ਇੱਕ ਦੁਕਾਨ ਨੂੰ ਲੱਗੀ ਭਿਆਨਕ ਅੱਗ

4 months पहले

ਕਪੂਰਥਲਾ ਪੁਰਾਣੀ ਸਬਜ਼ੀ ਮੰਡੀ ਦੀ ਇੱਕ ਦੁਕਾਨ ਨੂੰ ਲੱਗੀ ਭਿਆਨਕ ਅੱਗ

ਕਪੂਰਥਲਾ-ਪੁਰਾਣੀ ਸਬਜ਼ੀ ਮੰਡੀ ਵਿਖੇ ਸਾਗਰ ਰਤਨ ਕੰਪਲੈਕਸ ਵਿਖੇ ਇਕ ਸਕੂਲ ਯੂਨੀਫ਼ਾਰਮ ਦੀ ਦੁਕਾਨ ਨੂੰ ਅੱਗ ਲੱਗ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਰਾਤ 8 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਸੀ ਤਾਂ ਉਸ ਨੂੰ ਮਾਰਕੀਟ ਵਿਚੋਂ ਫ਼ੋਨ ਆਇਆ ਕਿ ਉਸ ਦੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ | ਜਦੋਂ ਉਸ ਨੇ ਦੁਕਾਨ ‘ਤੇ ਆ ਕੇ ਦੇਖਿਆ ਤਾਂ ਦੁਕਾਨ ਨੂੰ ਅੱਗ ਲੱਗ ਚੁੱਕੀ ਸੀ |

ਖ਼ਾਕੀ ਵਰਦੀ ਹੋਈ ਦਾਗ਼ਦਾਰ, ਕੀ ਹੈ ਮਾਮਲਾ ਪੜ੍ਹੋ ਪੂਰੀ ਖ਼ਬਰ

ਇਸ ਮੌਕੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ | ਫਾਇਰ ਬਿ੍ਗੇਡ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਹੈ | ਮੌਕੇ ‘ਤੇ ਪਹੁੰਚੇ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਅੱਗ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਤੇ ਜਾਨੀ ਨੁਕਸਾਨ ਤੋਂ ਬਚਾਅ ਹੈ |

Exclusive: MLA Brahm Shankar Jimpa ਨੇ ਮਕਾਨ ਦੀ ਉਸਾਰੀ ਲਈ ਲੋੜਵੰਦਾਂ ਨੂੰ ਵੰਡੇ ਚੈਕ

खबरें और भी हैं...

Copyright © 2026 Dainik Savera Times. All rights reserved.