PUNJAB NEWS : ਅੰਮ੍ਰਿਤਸਰ ਵਿੱਚ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧਵਾਰ ਨੂੰ ਪੰਚ ਪਿਆਰਿਆਂ ਦੀ ਅਗਵਾਈ ਹੇਠ “ਖਾਲਸਾ ਵਹੀਰ” ਦੀ ਸ਼ੁਰੂਆਤ ਕੀਤੀ ਗਈ। Guru Granth Sahib ਦੀ ਸਰਪ੍ਰਸਤੀ ਹੇਠ “ਵਾਰਿਸ ਪੰਜਾਬ ਦੇ” ਅਤੇ ਵੱਖ-ਵੱਖ ਪੰਥਕ ਸੰਸਥਾਵਾਂ ਵੱਲੋਂ ਅਰਦਾਸ ਕਰਕੇ ਸਮਾਗਮ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸੰਸਦ ਮੈਂਬਰ Amritpal Singh ਦੇ ਪਿਤਾ ਤਰਸੇਮ ਸਿੰਘ, Sarbjit Singh Khalsa, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।
ਨੌਜਵਾਨਾਂ ਨੂੰ ਜੜ੍ਹਾਂ ਨਾਲ ਜੋੜਨ ਦੀ ਕੋਸ਼ਿਸ਼
ਤਰਸੇਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਦੋ ਦਿਨਾਂ ਵਹੀਰ ਗੁਰੂ ਸਾਹਿਬਾਨ ਦੇ ਆਸ਼ੀਰਵਾਦ ਨਾਲ ਨੌਜਵਾਨਾਂ ਨੂੰ ਆਪਣੀਆਂ ਧਾਰਮਿਕ ਜੜ੍ਹਾਂ ਨਾਲ ਜੋੜਨ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯਤਨ ਰਾਹੀਂ ਗੁਰੂ ਦੇ ਮਾਰਗ ਤੋਂ ਭਟਕੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਨੌਜਵਾਨਾਂ ਨੂੰ ਅੰਮ੍ਰਿਤ ਛਕਣ, ਗੁਰੂ ਦੀ ਰਹਿਤ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ।
READ ALSO : ਟੋਲ ਪਲਾਜ਼ਾ ‘ਤੇ ਸਖ਼ਤੀ ਵਧੀ: ਅਧੂਰੇ ਦਸਤਾਵੇਜ਼ਾਂ ‘ਤੇ ਤੁਰੰਤ ਈ-ਚਲਾਨ
ਯਾਤਰਾ ਦਾ ਰਸਤਾ
ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਜਾਣਕਾਰੀ ਦਿੱਤੀ ਕਿ ਇਹ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਮੁੱਦਕੀ ਸਾਹਿਬ ਵਿਖੇ ਵਿਸ਼ਰਾਮ ਕਰੇਗੀ ਅਤੇ ਅੰਤ ਵਿੱਚ Takht Sri Damdama Sahib ਵਿਖੇ ਸਮਾਪਤ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਸਾਰੇ ਪੰਥਕ ਧਿਰਾਂ ਨੂੰ ਇਕੱਠਾ ਕਰਨਾ ਅਤੇ ਸਿੱਖ ਲੀਡਰਸ਼ਿਪ ਨੂੰ ਮਜ਼ਬੂਤ ਕਰਨਾ ਹੈ।
ਸੰਗਤ ਨੂੰ ਭਾਗੀਦਾਰੀ ਦੀ ਅਪੀਲ
ਪ੍ਰਬੰਧਕਾਂ ਨੇ ਸੰਗਤ ਨੂੰ ਇਸ ਵਹੀਰ ਵਿੱਚ ਸਰਗਰਮ ਭਾਗੀਦਾਰੀ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਸਿਰਫ਼ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਅਤੇ ਸਮਾਜਿਕ ਸੁਧਾਰ ਵੱਲ ਪ੍ਰੇਰਿਤ ਕਰਨ ਦਾ ਮਹੱਤਵਪੂਰਨ ਉਪਰਾਲਾ ਵੀ ਹੈ।
ਬੀਮੇ ਦੇ ਪੈਸਿਆਂ ਲਈ ਕਤਲ, ਖਨੌਰੀ ਪੁਲਿਸ ਵੱਲੋਂ ਸੰਗਰੂਰ ਦੇ ਪਿੰਡ ਰਾਮਗੜ੍ਹ ਗੁੱਜਰਾਂ ‘ਚ ਵੱਡੀ ਸਾਜ਼ਿਸ਼ ਦਾ ਪਰਦਾਫਾਸ਼

