skip to content

Last Updated: November 5, 2026

Dainik Savera Times Logo

PUNJAB : ਖੰਨਾ ‘ਚ ਵਾਪਰਿਆ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਕਾਰ ਹੇਠਾਂ ਆਉਣ ਨਾਲ 3 ਸਾਲ ਦੇ ਮਾਸੂਮ ਦੀ ਮੌਤ

14 September 2026 ਅੱਪਡੇਟ ਕੀਤਾ ਗਿਆ

PUNJAB : ਖੰਨਾ ‘ਚ ਵਾਪਰਿਆ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਕਾਰ ਹੇਠਾਂ ਆਉਣ ਨਾਲ 3 ਸਾਲ ਦੇ ਮਾਸੂਮ ਦੀ ਮੌਤ

Khanna Child Death : ਖੰਨਾ ਦੇ ਪਿੰਡ ਭਾਦਲਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ 3 ਸਾਲ ਦੇ ਮਾਸੂਮ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਪਰਮਵੀਰ ਵਜੋਂ ਹੋਈ ਹੈ ਤੇ ਪਰਮਵੀਰ ਦੀ ਅਚਾਨਕ ਹੋਈ ਮੌਤ ਕਰਕੇ ਪਿਓ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪਰਮਵੀਰ ਆਪਣੇ ਘਰ ਦੇ ਬਾਹਰ ਦੂਜੇ ਬੱਚਿਆਂ ਨਾਲ ਖੇਡ ਰਿਹਾ ਸੀ ਕਿ ਇੰਨੇ ਵਿਚ ਗੁਆਂਢੀ ਕਾਰ ਵਿਚ ਆਇਆ ਤੇ ਉਸ ਨੇ ਪਰਮਵੀਰ ਨੂੰ ਆਪਣੀ ਕਾਰ ਹੇਠਾਂ ਕੁਚਲ ਦਿੱਤਾ ਜਿਸ ਕਰਕੇ ਉਹ ਗੰਭੀਰ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਗਏ ਜਿਥੇ ਉਸ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ।

ਹੁਣ ਪਰਿਵਾਰ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ। ਇਸ ਦੇ ਨਾਲ ਹੀ ਪਰਮਵੀਰ ਦੇ ਪਿਤਾ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਕਾਰ ਚਾਲਕ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ। ਪੁਲਿਸ ਨੇ ਸ਼ਿਕਾਇਤ ਮਿਲਣ ‘ਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.