Last Updated: November 6, 2026

Dainik Savera Times Logo

Khanna News : ਦੋਰਾਹਾ ‘ਚ ਪੁਲਿਸ ਦਾ ਬਦਮਾਸ਼ਾਂ ਨਾਲ ਮੁਕਾਬਲਾ, ਲੱਤ ‘ਚ ਗੋਲੀ ਲੱਗਣ ਤੋਂ ਬਾਅਦ ਇੱਕ ਦੋਸ਼ੀ ਕਾਬੂ

28 December 2025 ਅੱਪਡੇਟ ਕੀਤਾ ਗਿਆ

Khanna News : ਦੋਰਾਹਾ ‘ਚ ਪੁਲਿਸ ਦਾ ਬਦਮਾਸ਼ਾਂ ਨਾਲ ਮੁਕਾਬਲਾ, ਲੱਤ ‘ਚ ਗੋਲੀ ਲੱਗਣ ਤੋਂ ਬਾਅਦ ਇੱਕ ਦੋਸ਼ੀ ਕਾਬੂ

ਖੰਨਾ : ਖੰਨਾ ਦੇ ਦੋਰਾਹਾ ਇਲਾਕੇ ਵਿੱਚ ਪੁਲਿਸ ਤੇ ਅਪਰਾਧੀਆਂ ਦਰਮਿਆਨ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਦੋਸ਼ੀ ਦੀ ਲੱਤ ਵਿੱਚ ਗੋਲੀ ਮਾਰ ਕੇ ਉਸਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਇੰਦਰਜੀਤ ਸਿੰਘ ਬੂਈ ਵਜੋਂ ਹੋਈ ਹੈ। ਜ਼ਖ਼ਮੀ ਦੋਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ ਪਾਇਲ ਵਿੱਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ 24 ਦਸੰਬਰ ਦੀ ਰਾਤ ਨੂੰ ਦੋਰਾਹਾ ਦੇ ਪਿੰਡ ਰਾਜਗੜ੍ਹ ਵਿੱਚ ਪੰਚਾਇਤ ਮੈਂਬਰ ਮਨਪ੍ਰੀਤ ਸਿੰਘ ਗੋਲਡੀ ਉੱਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ਦੌਰਾਨ ਕਰੀਬ ਅੱਠ ਰਾਊਂਡ ਫਾਇਰ ਹੋਏ ਸਨ। ਇਸ ਮਾਮਲੇ ਵਿੱਚ ਪੁਲਿਸ ਨੇ ਇੰਦਰਜੀਤ ਸਿੰਘ ਬੁਈ ਅਤੇ ਉਸਦੇ ਸਾਥੀਆਂ ਖ਼ਿਲਾਫ਼ ਆਈਪੀਸੀ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

Earthquake Today : ਤਾਈਵਾਨ ‘ਚ 7.0 ਤੀਬਰਤਾ ਦੇ ਭੂਚਾਲ ਨਾਲ ਹਿੱਲੀਆਂ ਇਮਾਰਤਾਂ, ਤਿੰਨ ਦਿਨਾਂ ਵਿੱਚ ਦੂਜਾ ਝਟਕਾ

ਪੁਲਿਸ ਨੂੰ ਅੱਜ ਰਾਤ ਸੂਚਨਾ ਮਿਲੀ ਕਿ ਇੰਦਰਜੀਤ ਸਿੰਘ ਬੁਈ ਆਪਣੇ ਦੋ ਸਾਥੀਆਂ ਸਮੇਤ ਦੋਰਾਹਾ ਵਿੱਚ ਕੇਐਫਸੀ ਦੇ ਪਿੱਛੇ ਸਥਿਤ ਇੱਕ ਸੁੰਨਸਾਨ ਕਲੋਨੀ ਵਿੱਚ ਲੁਕਿਆ ਹੋਇਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਇਲਾਕੇ ਨੂੰ ਘੇਰ ਲਿਆ। ਪੁਲਿਸ ਗੱਡੀਆਂ ਦੇਖ ਕੇ ਦੋਸ਼ੀਆਂ ਨੇ ਇੱਕ ਘਰ ਦੀ ਕੰਧ ਟੱਪ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਰਾਹਾ ਥਾਣੇ ਦੇ ਐਸਐਚਓ ਆਕਾਸ਼ ਦੱਤ ਆਪਣੀ ਟੀਮ ਨਾਲ ਅੱਗੇ ਮੌਜੂਦ ਸਨ। ਪੁਲਿਸ ਨੂੰ ਦੇਖ ਕੇ ਦੋਸ਼ੀ ਇੰਦਰਜੀਤ ਸਿੰਘ ਬੁਈ ਨੇ ਆਪਣੀ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ਵਿੱਚੋਂ ਦੋ ਗੋਲੀਆਂ ਪੁਲਿਸ ਦੀ ਗੱਡੀ ਉਪਰ ਲੱਗੀਆਂ। ਸਵੈ-ਰੱਖਿਆ ਵਿੱਚ ਪੁਲਿਸ ਨੇ ਜਵਾਬੀ ਫਾਇਰਿੰਗ ਕਰਦਿਆਂ ਦੋਸ਼ੀ ਦੀ ਲੱਤ ਵਿੱਚ ਗੋਲੀ ਮਾਰੀ ਅਤੇ ਉਸਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।

ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ Najib Razak ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ 15 ਸਾਲ ਦੀ ਕੈਦ ਦੀ ਸਜ਼ਾ

ਮੌਕੇ ’ਤੇ ਪਹੁੰਚੇ ਐਸਐਸਪੀ ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਇੰਦਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਗੰਭੀਰ ਮਾਮਲੇ ਦਰਜ ਹਨ। ਉਸ ਉੱਤੇ ਇਰਾਦਾ ਕਤਲ, ਡਕੈਤੀ ਅਤੇ ਗੋਲੀਬਾਰੀ ਵਰਗੇ ਦੋਸ਼ ਹਨ ਅਤੇ ਪੁਲਿਸ ਨੂੰ ਉਹ ਚਾਰ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਸੀ। ਐਸਐਸਪੀ ਨੇ ਕਿਹਾ ਕਿ ਮਾਮਲੇ ਵਿੱਚ ਦੋ ਹੋਰ ਦੋਸ਼ੀ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.