Last Updated: October 7, 2026

Dainik Savera Times Logo

Khedan Vatan Punjab Diyan 2026: ਜਲੰਧਰ ਵਿੱਚ 10 ਤੋਂ 17 ਅਕਤੂਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

5 hours ਪਹਿਲਾ

Khedan Vatan Punjab Diyan 2026: ਜਲੰਧਰ ਵਿੱਚ 10 ਤੋਂ 17 ਅਕਤੂਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

Jalandhar: ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜਲੰਧਰ ਵਿੱਚ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ 10 ਤੋਂ 17 ਅਕਤੂਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕੈਟੇਗਰੀ ਅਤੇ ਉਮਰ ਵਰਗ ਦੇ ਖਿਡਾਰੀ ਹਿੱਸਾ ਲੈਣਗੇ।

ਐਡੀਸ਼ਨਲ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਵਿੱਚ ਕਰਵਾਏ ਜਾਣਗੇ, ਜਦਕਿ ਟੇਬਲ ਟੈਨਿਸ ਦੇ ਮੁਕਾਬਲੇ 12 ਤੋਂ 17 ਅਕਤੂਬਰ ਤੱਕ ਹੰਸਰਾਜ ਸਟੇਡੀਅਮ ਵਿੱਚ ਹੋਣਗੇ।

ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਦੀ ਰਿਹਾਇਸ਼ ਅਤੇ ਖਾਣ-ਪੀਣ ਲਈ ਢੁਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਖੇਡ ਸਥਲਾਂ ਦੀ ਸਾਫ਼-ਸਫ਼ਾਈ, ਫੌਗਿੰਗ, ਪੀਣ ਵਾਲਾ ਸਾਫ਼ ਪਾਣੀ, ਅਸਥਾਈ ਪਖਾਨੇ ਅਤੇ ਸੁਚਾਰੂ ਟਰਾਂਸਪੋਰਟੇਸ਼ਨ ਦੀ ਵਿਵਸਥਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਉਨ੍ਹਾਂ ਖੇਡ ਸਥਲਾਂ ਅਤੇ ਖਿਡਾਰੀਆਂ ਦੀ ਰਿਹਾਇਸ਼ ਵਾਲੀਆਂ ਥਾਵਾਂ ‘ਤੇ ਲੋੜੀਂਦੀ ਮੈਡੀਕਲ ਟੀਮ ਦੀ ਤਾਇਨਾਤੀ, ਸੁਰੱਖਿਆ ਪ੍ਰਬੰਧਾਂ ਸਮੇਤ ਹੋਰ ਜ਼ਰੂਰੀ ਸਹੂਲਤਾਂ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ, ਤਾਂ ਜੋ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਉਹ ਪੂਰੇ ਉਤਸ਼ਾਹ ਨਾਲ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਣ।

ਮੀਟਿੰਗ ਵਿੱਚ ਐੱਸ.ਡੀ.ਐੱਮ. ਸ਼ੁਭੀ ਆਂਗਰਾ, ਜ਼ਿਲ੍ਹਾ ਖੇਡ ਅਧਿਕਾਰੀ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਸਕੱਤਰ ਰੈੱਡ ਕਰਾਸ ਸੋਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.