Last Updated: November 27, 2026

Dainik Savera Times Logo

ਮਾਨਸਾ ਵਿੱਚ ਭੱਠਾ ਮਜ਼ਦੂਰਾਂ ਦਾ ਧਰਨਾ: ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ

18 February 2026 ਅੱਪਡੇਟ ਕੀਤਾ ਗਿਆ

ਮਾਨਸਾ ਵਿੱਚ ਭੱਠਾ ਮਜ਼ਦੂਰਾਂ ਦਾ ਧਰਨਾ: ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ

ਮਾਨਸਾ ਤੋਂ ਅਹਿਮ ਖਬਰ ਮਿਲੀ ਹੈ ਕਿ ਮਜ਼ਦੂਰ ਅਤੇ ਕਿਸਾਨ ਸੰਗਠਨਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਚਾਰ ਜ਼ਿਲ੍ਹਿਆਂ ਦੇ ਭੱਠਾ ਮਜ਼ਦੂਰ ਆਪਣੇ ਵਹੀਕਲ ਟਰੈਕਟਰ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਮਜ਼ਦੂਰ ਆਗੂ ਕੁਲਦੀਪ ਸਿੰਘ ਕੋਟ ਧਰਮੂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਭੱਠਾ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰਾ ਮਿਹਨਤ ਦਾ ਹੱਕ ਨਹੀਂ ਮਿਲ ਰਿਹਾ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਭੱਠਿਆਂ ‘ਤੇ ਪੀਣਯੋਗ ਪਾਣੀ ਨਹੀਂ ਦਿੱਤਾ ਜਾ ਰਿਹਾ।

ਪਿਛਲੇ ਲੰਬੇ ਸਮੇਂ ਤੋਂ ਭੱਠਾ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਪਰ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਕਿਸੇ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਮਜ਼ਦੂਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਹੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਭਰ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

Kiln workers protest in Mansa: Announcement to intensify struggle if demands are not met

READ ALSO : ਸਿਗਰਟ ਅਤੇ ਤੰਬਾਕੂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧਾ: ਨਵੇਂ ਟੈਕਸ ਕਾਰਨ ਉਤਪਾਦ ਮਹਿੰਗੇ ਹੋਏ

ਇਸ ਦੌਰਾਨ ਭੱਠਾ ਮਾਲਕਾਂ ਵੱਲੋਂ ਮਜ਼ਦੂਰਾਂ ਨੂੰ ਧਮਕੀਆਂ ਮਿਲਣ ਦੀ ਵੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਨੂੰ ਧਰਨਾ ਵਿੱਚ ਸ਼ਾਮਲ ਹੋਣ ਤੋਂ ਰੋਕਣ ਅਤੇ ਫਿਰ ਧਮਕੀਆਂ ਦੇ ਕੇ ਪਰਚੇ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਮਜ਼ਦੂਰਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਆਪਣੇ ਹੱਕਾਂ ਲਈ ਲੜਾਈ ਜਾਰੀ ਰੱਖਣਗੇ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

Big Breaking : MP Channi ਨੇ ਸਿਆਸਤ ਛੱਡਣ ਦੀ ਦਿੱਤੀ ਧਮਕੀ ! ਚਲਦੀ Meeting ‘ਚ ਗੁੱਸੇ ਹੋਏ ਸਾਬਕਾ CM ?

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.