
ਪੰਜਾਬ ਡੈਸਕ: ਅੰਮ੍ਰਿਤਸਰ ਦੇ ਪ੍ਰੈਸ ਕਲੱਬ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਭਾਰਤ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਮੋਰਚਾ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਦਾ ਪੂਰਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਨੇ ਦੱਸਿਆ ਕਿ 10 ਨਵੰਬਰ ਨੂੰ ਵਿਦਿਆਰਥੀਆਂ ਵੱਲੋਂ ਕਾਲ ਦੇ ਬਾਵਜੂਦ ਕਿਸਾਨ ਵੀ ਇਸ ਅੰਦੋਲਨ ਵਿੱਚ ਭਾਗ ਲੈਣਗੇ। ਇਸ ਦੌਰਾਨ ਸਵੇਰੇ 10 ਵਜੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠ ਹੋ ਕੇ ਵਿਦਿਆਰਥੀ ਅੰਦੋਲਨ ਨੂੰ ਹਮਾਇਤ ਦਿੱਤੀ ਜਾਵੇਗੀ।
ਸਰਵਨ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਤੇ ਵਿਦਿਆਰਥੀਆਂ ਨੂੰ ਡਰਾਉਣ ਅਤੇ ਯੂਨੀਵਰਸਿਟੀ ਅੰਦਰ ਪਾਬੰਦੀਆਂ ਲਗਾਉਣ ਦੇ ਦੋਸ਼ ਲਗਾਏ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ 9 ਅਤੇ 10 ਨਵੰਬਰ ਨੂੰ ਛੁੱਟੀ ਐਲਾਨ ਕਰਕੇ ਲੋਕਤੰਤਰ ‘ਤੇ ਹਮਲਾ ਕੀਤਾ ਹੈ।
READ ALSO : ਨਵੀਂ documentary ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਭਾਰਤ-ਕੈਨੇਡਾ ਸੰਬੰਧਾਂ ਦਾ ਖੁਲਾਸਾ
ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਬਿਜਲੀ ਬੋਰਡ ਅਤੇ ਐਗਰੀਕਲਚਰ ਯੂਨੀਵਰਸਿਟੀ ਦੀ ਜ਼ਮੀਨ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਚਾਇਤਾਂ ਵੱਲੋਂ ਦਿੱਤੀਆਂ ਜ਼ਮੀਨਾਂ ਸਿਰਫ ਵਰਤੋਂ ਲਈ ਦਿੱਤੀਆਂ ਗਈਆਂ ਸਨ, ਵੇਚਣ ਲਈ ਨਹੀਂ।
ਕਿਸਾਨ ਮਸਲੇ ਜਿਵੇਂ ਕਿ ਗੰਨੇ ਦੇ ਕਿਸਾਨਾਂ ਦਾ ਬਕਾਇਆ ਭੁਗਤਾਨ, ਪਰਾਲੀ ਦੇ ਕੇਸ, ਕਰਜ਼ਾ ਮੁਕਤੀ ਅਤੇ ਐਮਐਸਪੀ ਦੀ ਗਰੰਟੀ ਅਜੇ ਵੀ ਅਣਸੁਲਝੇ ਹਨ। ਇਸਦੇ ਨਾਲ ਉਨ੍ਹਾਂ ਨੇ ਸ਼ੰਬੂ ਅਤੇ ਖਨੌਰੀ ਮੋਰਚਿਆਂ ਦੌਰਾਨ ਹੋਈਆਂ ਗੜਬੜਾਂ ਅਤੇ ਟਰੈਕਟਰਾਂ ਦੀ ਚੋਰੀ ਦੇ ਮਾਮਲੇ ‘ਤੇ ਵੀ ਸਰਕਾਰ ਤੋਂ ਹਿਸਾਬ ਮੰਗਿਆ।
ਮੋਰਚੇ ਨੇ ਇਹ ਵੀ ਐਲਾਨ ਕੀਤਾ ਕਿ 15, 16 ਅਤੇ 17 ਦਸੰਬਰ ਨੂੰ ਪਿੰਡ ਪੱਧਰ ‘ਤੇ ਅਰਥੀ ਫੂਕ ਮੁਜਾਰੇ ਕਰਵਾਏ ਜਾਣਗੇ। ਇਹ ਮੁਜਾਰੇ ਕੇਂਦਰ ਦੇ ਨਵੇਂ ਬਿਜਲੀ ਸੋਧ ਬਿੱਲ 2025 ਦੇ ਵਿਰੋਧ ਵਿੱਚ ਹੋਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਬਿਜਲੀ ਬੋਰਡ ਪ੍ਰਾਈਵੇਟ ਹੱਥਾਂ ਵਿੱਚ ਗਿਆ ਤਾਂ ਆਮ ਜਨਤਾ ਨੂੰ ਭਾਰੀ ਨੁਕਸਾਨ ਹੋਵੇਗਾ।
ਇਸ ਤੋਂ ਇਲਾਵਾ, 10 ਦਸੰਬਰ ਨੂੰ ਪ੍ਰੀਪੇਡ ਮੀਟਰ ਪੰਜਾਬ ਭਰ ਵਿੱਚ ਉਤਾਰ ਕੇ ਦਫਤਰਾਂ ਵਿੱਚ ਜਮ੍ਹਾਂ ਕਰਵਾਏ ਜਾਣਗੇ। ਜੇ ਸਰਕਾਰ ਨੇ ਦੋ ਦਿਨਾਂ ਵਿੱਚ ਗੱਲਬਾਤ ਨਾ ਕੀਤੀ, ਤਾਂ 17 ਤੋਂ 18 ਦਸੰਬਰ ਤੱਕ ਡੀਸੀ ਦਫ਼ਤਰਾਂ ਅੱਗੇ ਮੋਰਚੇ ਲਾਏ ਜਾਣਗੇ ਅਤੇ ਆਖਰੀ ਚਰਨ ਵਿੱਚ 19 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਮੋਰਚੇ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਲੋਕਾਂ ਨੂੰ ਤਕਲੀਫ਼ ਨਹੀਂ ਦੇਣਾ ਚਾਹੁੰਦੇ, ਪਰ ਜੇ ਸਰਕਾਰ ਸੁਣਦੀ ਨਹੀਂ, ਤਾਂ ਜ਼ਮੀਨੀ ਪੱਧਰ ‘ਤੇ ਸੰਘਰਸ਼ ਲਾਜ਼ਮੀ ਹੋਵੇਗਾ।
VD : DSGMC 3 ਮੈਂਬਰਾਂ ਦੀ ਮੈਂਬਰਸ਼ਿਪ ਖਤਮ, Harvinder Singh ਦਾ ਬਿਆਨ
मेष: दिन शुभ रहेगा...