skip to content

Last Updated: September 12, 2026

Dainik Savera Times Logo

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਤੇ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਦੇ ਉੱਜਵਲ ਭਵਿੱਖ ‘ਚ ਨਿਵੇਸ਼ : ਸਪੀਕਰ ਸੰਧਵਾਂ

3 weeks ਪਹਿਲਾ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਤੇ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਦੇ ਉੱਜਵਲ ਭਵਿੱਖ ‘ਚ ਨਿਵੇਸ਼ : ਸਪੀਕਰ ਸੰਧਵਾਂ

Kultar Singh Sandhwan : ਸਖ਼ਤ ਮਿਹਨਤ ਅਤੇ ਲਗਨ ਨਾਲ ਸਿੱਖਿਆ ਦੇ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਮਾਜ ਅਤੇ ਹੋਰ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਦੇ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਟਿੱਪਣੀਆਂ ਸਰਕਾਰੀ ਹਾਈ ਸਕੂਲ ਮੌੜ ਦੇ ਹੋਣਹਾਰ ਵਿਦਿਆਰਥੀ ਸੰਦੀਪ ਸਿੰਘ ਨੂੰ ਉਤਸ਼ਾਹਿਤ ਕਰਨ ਲਈ 21,000 ਰੁਪਏ ਦਾ ਚੈੱਕ ਭੇਟ ਕਰਦੇ ਹੋਏ ਕੀਤੀਆਂ।

ਇਸ ਮੌਕੇ ਸਪੀਕਰ ਸੰਧਵਾਂ ਨੇ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਮੌੜ ਪਿੰਡ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ 21,000 ਰੁਪਏ ਦਾ ਚੈੱਕ ਵੀ ਭੇਟ ਕੀਤਾ। ਇਸ ਤੋਂ ਇਲਾਵਾ, ਪੱਕਾ ਪਿੰਡ ਦੇ ਸ਼ਹੀਦ ਊਧਮ ਸਿੰਘ ਕਲੱਬ ਨੂੰ ਖੇਡਾਂ ਅਤੇ ਜਿੰਮ ਉਪਕਰਣਾਂ ਦੀ ਖਰੀਦ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।

ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਦੇ ਉੱਜਵਲ ਭਵਿੱਖ ਵਿੱਚ ਨਿਵੇਸ਼ ਹੈ। ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਮਦਦ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ ਤੇ ਨਾਲ ਹੀ ਪਿੰਡ ਪੱਧਰ ‘ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ​​ਕਰ ਰਹੀ ਹੈ। ਸਿੱਖਿਆ, ਖੇਡਾਂ ਅਤੇ ਨੌਜਵਾਨਾਂ ਦੀ ਤਰੱਕੀ ਤੰਦਰੁਸਤ, ਨਸ਼ਾ ਮੁਕਤ ਤੇ ਖੁਸ਼ਹਾਲ ਪੰਜਾਬ ਦੀ ਨੀਂਹ ਬਣਾਉਂਦੀ ਹੈ।

ਇਸ ਮੌਕੇ ਸੁਖਵੰਤ ਸਿੰਘ ਪੱਕਾ, ਮਲਕੀਤ ਸਿੰਘ (ਸਰਪੰਚ), ਸੇਵਕ ਸਿੰਘ (ਸਰਪੰਚ), ਬੱਬੂ ਸੇਖੋਂ, ਰਮਨਦੀਪ ਸਿੰਘ, ਬਸੰਤ ਸਿੰਘ, ਜਗਸੀਰ ਸਿੰਘ, ਦਰਸ਼ਨ ਸਿੰਘ, ਪਰਸ਼ਨ ਸਿੰਘ, ਪਰਗਟ ਸਿੰਘ, ਜੇ.ਪੀ ਸਿੰਘ, ਹਰਬੰਸ ਸਿੰਘ, ਹੈੱਡਮਿਸਟ੍ਰੈਸ ਤਰਨਜੀਤ ਕੌਰ, ਲਖਵੀਰ ਕੌਰ, ਗੋਪਾਲ ਸਿੰਘ, ਵਿਮਨਜੀਤ ਸਿੰਘ, ਵਿਮਨਜੀਤ ਸਿੰਘ, ਸੁਖਵੰਤ ਸਿੰਘ ਆਦਿ ਹਾਜ਼ਰ ਸਨ। ਕੁਮਾਰ, ਰਾਜਵਿੰਦਰ ਕੌਰ, ਰਜਨੀ ਬਾਲਾ, ਨੀਨਾ ਕੌਰ, ਮੰਗਲਦੀਪ ਸਿੰਘ, ਤੇ ਹੋਰ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.