Last Updated: November 24, 2026

Dainik Savera Times Logo

ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫ਼ਾ, ਵਾਇਰਲ ਵੀਡੀਓ ਤੋਂ ਬਾਅਦ CM ਮਾਨ ਦੀ ਤੁਰੰਤ ਕਾਰਵਾਈ

21 March 2026 ਅੱਪਡੇਟ ਕੀਤਾ ਗਿਆ

ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫ਼ਾ, ਵਾਇਰਲ ਵੀਡੀਓ ਤੋਂ ਬਾਅਦ CM ਮਾਨ ਦੀ ਤੁਰੰਤ ਕਾਰਵਾਈ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇੱਕ ਵਿਵਾਦਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਭੁੱਲਰ ਤੋਂ ਅਸਤੀਫ਼ਾ ਮੰਗਿਆ ਅਤੇ ਮੁੱਖ ਸਕੱਤਰ ਨੂੰ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੇ ਹੁਕਮ ਜਾਰੀ ਕੀਤੇ।

Breaking: CM ਮਾਨ ਦੀ ਮਾਲੇਰਕੋਟਲਾ ਯਾਤਰਾ—38 ਏਕੜ ‘ਚ ਮੈਡੀਕਲ ਕਾਲਜ ਦਾ ਵੱਡਾ ਪ੍ਰੋਜੈਕਟ

ਇਹ ਸਾਰਾ ਮਾਮਲਾ ਉਸ ਵੀਡੀਓ ਨਾਲ ਜੁੜਿਆ ਹੈ ਜੋ ਖੁਦਕੁਸ਼ੀ ਤੋਂ ਪਹਿਲਾਂ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਰਿਕਾਰਡ ਕੀਤੀ ਸੀ। ਵੀਡੀਓ ਵਿੱਚ ਰੰਧਾਵਾ ਨੇ ਕਥਿਤ ਤੌਰ ‘ਤੇ ਮੰਤਰੀ ਲਾਲਜੀਤ ਭੁੱਲਰ ਨੂੰ ਆਪਣੇ ਉੱਤੇ ਬਣੇ ਦਬਾਅ ਅਤੇ ਹਾਲਾਤਾਂ ਲਈ ਜ਼ਿੰਮੇਵਾਰ ਠਹਿਰਾਇਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ।

ਗਗਨਦੀਪ ਸਿੰਘ ਰੰਧਾਵਾ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਆਪਣੀ ਡਿਊਟੀ ਨਿਭਾ ਰਹੇ ਸਨ। ਜ਼ਹਿਰ ਨਿਗਲਣ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

 

laljit-bhullar-resigns-viral-video-cm-mann-action

laljit-bhullar-resigns-viral-video-cm-mann-action

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.