Site icon Dainik Savera Punjab

PUNJAB : ਬਠਿੰਡਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਬੱਚੇ ਸਮੇਤ ਪਾਣੀ ਵਾਲੀ ਟੈਂਕੀ ‘ਤੇ ਚੜ੍ਹਿਆ ਪਰਿਵਾਰ, ਸਰਪੰਚ ‘ਤੇ ਇਲਜ਼ਾਮ

Land Dispute Punjab : ਬਠਿੰਡਾ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਪਰਿਵਾਰ ਬੱਚਿਆਂ ਸਮੇਤ ਟੈਂਕੀ ‘ਤੇ ਚੜ੍ਹ ਗਿਆ। ਪਰਿਵਾਰ ਵੱਲੋਂ ਪਿੰਡ ਦੇ ਸਰਪੰਚ ‘ਤੇ ਆਪਣੀ ਜ਼ਮੀਨ ਹਥਿਆਉਣ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ। ਉਧਰ, ਘਟਨਾ ਦਾ ਪਤਾ ਲੱਗਣ ‘ਤੇ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਅਤੇ ਮੌਕੇ ‘ਤੇ ਪਹੁੰਚ ਕੇ ਪਰਿਵਾਰ ਨੂੰ ਹੇਠਾਂ ਉਤਾਰਨ ਦੀਆਂ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ।

ਟੈਂਕੀ ‘ਤੇ ਚੜ੍ਹੇ ਤਿੰਨ ਲੋਕਾਂ ਗੁਰਤੇਜ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਗੇਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਉਕਤ ਜ਼ਮੀਨ ‘ਤੇ ਬਣੇ ਘਰ ਵਿੱਚ ਰਹਿ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਕੁਝ ਸਮਾਂ ਪਹਿਲਾਂ ਪਿੰਡ ਦੀ ਮਹਿਲਾ ਸਰਪੰਚ ਸੁਰਿੰਦਰ ਕੌਰ ਨੇ ਆਪਣੇ ਪੁੱਤਰ ਅਤੇ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਨਾਲ ਮਿਲ ਕੇ ਪੰਚਾਇਤ ਸਕੱਤਰ ਅਤੇ ਸਬੰਧਤ ਤਹਿਸੀਲਦਾਰ ਦੀ ਮਦਦ ਨਾਲ ਜ਼ਮੀਨ ਆਪਣੇ ਨਾਮ ਕਰਵਾ ਲਈ।

ਪ੍ਰਦਰਸ਼ਨਕਾਰੀ ਪਰਿਵਾਰ ਨੇ ਸਰਪੰਚ, ਉਸਦੇ ਪੁੱਤਰ, ਪੰਚਾਇਤ ਸਕੱਤਰ ਅਤੇ ਤਹਿਸੀਲਦਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਉਸ ਜ਼ਮੀਨ ਦੀ ਮਾਲਕੀ ਦਿੱਤੀ ਜਾਵੇ ਜਿਸ ‘ਤੇ ਉਨ੍ਹਾਂ ਨੇ ਲੰਬੇ ਸਮੇਂ ਤੋਂ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਸ ਮੁੱਦੇ ਤੋਂ ਪ੍ਰੇਸ਼ਾਨ ਸਨ ਅਤੇ ਉਨ੍ਹਾਂ ਨੂੰ ਟੈਂਕੀ ‘ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ।

Exit mobile version