Last Updated: November 27, 2026

Dainik Savera Times Logo

BREAKING: Lawrence Bishnoi ਦੇ ਵਕੀਲ ‘ਤੇ ਦਿੱਲੀ ਵਿੱਚ ਅੰਨ੍ਹੇਵਾਹ ਗੋਲੀਬਾਰੀ,1 ਜ਼ਖ਼ਮੀ ,ਵਾਰਦਾਤ ਦਾ ਵੀਡੀਓ ਆਇਆ ਸਾਹਮਣੇ

25 February 2026 ਅੱਪਡੇਟ ਕੀਤਾ ਗਿਆ

BREAKING: Lawrence Bishnoi ਦੇ ਵਕੀਲ ‘ਤੇ ਦਿੱਲੀ ਵਿੱਚ ਅੰਨ੍ਹੇਵਾਹ ਗੋਲੀਬਾਰੀ,1 ਜ਼ਖ਼ਮੀ ,ਵਾਰਦਾਤ ਦਾ ਵੀਡੀਓ ਆਇਆ ਸਾਹਮਣੇ

ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਕਾਰ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਪੁਲਿਸ ਦੇ ਮੁਤਾਬਕ ਘਟਨਾ ਰਾਤ ਲਗਭਗ 10:10 ਵਜੇ ਵਾਪਰੀ। ਕਾਰ ਵਿੱਚ ਕੁੱਲ ਪੰਜ ਲੋਕ ਸਵਾਰ ਸਨ। ਜ਼ਖ਼ਮੀ ਹੋਇਆ ਵਿਅਕਤੀ ਵਕੀਲ ਦੀਪਕ ਖੱਤਰੀ ਦੱਸਿਆ ਜਾ ਰਿਹਾ ਹੈ, ਜੋ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਦੀ ਕਾਨੂੰਨੀ ਟੀਮ ਨਾਲ ਜੁੜਿਆ ਹੋਇਆ ਦੱਸਦਾ ਹੈ। ਹਮਲੇ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

4 ਤੋਂ 5 ਰਾਊਂਡ ਫਾਇਰ

ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਵੇਖਿਆ ਕਿ ਗੱਡੀ ‘ਤੇ ਚਾਰ ਤੋਂ ਪੰਜ ਰਾਊਂਡ ਫਾਇਰ ਕੀਤੇ ਗਏ ਸਨ। ਗੋਲੀਬਾਰੀ ਦੀ ਇਸ ਵਾਰਦਾਤ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਘਟਨਾ ਸਥਲ ਤੋਂ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ।

ਤਰਨਤਾਰਨ: ਸਰਪੰਚ ਹਰਬਿੰਦਰ ਸਿੰਘ ਕਤਲ ਮਾਮਲੇ ਦੇ ਦੋ ਦੋਸ਼ੀਆ ਦਾ ਪੁਲਿਸ ਮੁਕਾਬਲੇ ‘ਚ ਐਨਕਾਊਂਟਰ

ਸੀਸੀਟੀਵੀ ਅਤੇ ਵੀਡੀਓ ਫੁਟੇਜ ਦੀ ਜਾਂਚ

ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸਦੀ ਪੁਸ਼ਟੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਜਾਂਚ ਟੀਮ ਨੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜ਼ਬਤ ਕਰ ਲਈ ਹੈ। ਫੋਰੈਂਸਿਕ ਮਾਹਿਰਾਂ ਵੱਲੋਂ ਮੌਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਹਮਲੇ ਦੇ ਕਾਰਨਾਂ ਦੀ ਜਾਂਚ ਜਾਰੀ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦੇ ਪਿੱਛੇ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੋਇਆ। ਪ੍ਰਾਰੰਭਿਕ ਜਾਂਚ ਅਨੁਸਾਰ ਇਹ ਮਾਮਲਾ ਕਿਸੇ ਪੁਰਾਣੀ ਰੰਜਿਸ਼ ਜਾਂ ਗੈਂਗਵਾਰ ਨਾਲ ਜੁੜਿਆ ਹੋ ਸਕਦਾ ਹੈ। ਪੁਲਿਸ ਨੇ ਆਲੇ-ਦੁਆਲੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ।

ਖੰਨਾ ਸਖੀ ਸ਼ਕਤੀ ਮੇਲੇ ‘ਚ ਮੰਤਰੀ ਦੀ ਸ਼ਿਰਕਤ, ਸੈਲਫ ਹੈਲਪ ਗਰੁੱਪਾਂ ਦੀ 15 ਲੱਖ ਦੀ ਵਿਕਰੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.