skip to content

Last Updated: October 7, 2026

Dainik Savera Times Logo

ਲਹਿਰਾਗਾਗਾ ‘ਚ ਭਾਜਪਾ ਨੂੰ ਮਿਲੀ ਵੱਡੀ ਸਿਆਸੀ ਮਜ਼ਬੂਤੀ, CM ਸੈਣੀ ਦੀ ਮੌਜੂਦਗੀ ‘ਚ ਪੰਜਾਬ ਦੇ ਕਈ ਆਗੂ BJP ‘ਚ ਸ਼ਾਮਲ

1 month ਪਹਿਲਾ

ਲਹਿਰਾਗਾਗਾ ‘ਚ ਭਾਜਪਾ ਨੂੰ ਮਿਲੀ ਵੱਡੀ ਸਿਆਸੀ ਮਜ਼ਬੂਤੀ, CM ਸੈਣੀ ਦੀ ਮੌਜੂਦਗੀ ‘ਚ ਪੰਜਾਬ ਦੇ ਕਈ ਆਗੂ BJP ‘ਚ ਸ਼ਾਮਲ

ਚੰਡੀਗੜ੍ਹ : ਪੰਜਾਬ ਦੇ ਲਹਿਰਾਗਾਗਾ (ਸਤਾਰਾਣਾ ਹਲਕਾ) ਖੇਤਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ। ਖੇਤਰ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਲੋਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਅਤੇ ਭਾਜਪਾ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਖੇਤਰਾਂ ਨਾਲ ਸਬੰਧਤ ਤਿੰਨ ਦਰਜਨ ਤੋਂ ਵੱਧ ਲੋਕ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਇਨ੍ਹਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਵਰਕਰਾਂ ਤੋਂ ਇਲਾਵਾ ਸਮਾਜ ਸੇਵੀ, ਕਾਰੋਬਾਰੀ, ਕਿਸਾਨ, ਠੇਕੇਦਾਰ, ਸਾਬਕਾ ਸੈਨਿਕ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਸਬੰਧਤ ਲੋਕ ਸ਼ਾਮਲ ਰਹੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਸਬੂਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਿਰਫ਼ ਚੋਣਾਂ ਦੇ ਸਮੇਂ ਲੋਕਾਂ ਵਿਚ ਜਾਣ ਵਾਲੀ ਪਾਰਟੀ ਨਹੀਂ ਹੈ, ਸਗੋਂ ਲਗਾਤਾਰ ਜਨਸੇਵਾ ਅਤੇ ਵਿਕਾਸ ਲਈ ਕੰਮ ਕਰਨ ਵਾਲੀ ਪਾਰਟੀ ਹੈ। ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਹਰ ਵਰਕਰ ਨੂੰ ਸਨਮਾਨ ਅਤੇ ਅੱਗੇ ਵਧਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਹੁਣ ਲੋਕਾਂ ਦੇ ਮੁੱਦਿਆਂ ਤੋਂ ਦੂਰ ਹੁੰਦੀ ਜਾ ਰਹੀ ਹੈ, ਜਦਕਿ ਭਾਜਪਾ ਵਿਕਾਸ, ਸੁਸ਼ਾਸਨ ਅਤੇ ਜਨਸੇਵਾ ਦੇ ਏਜੰਡੇ ਨਾਲ ਅੱਗੇ ਵਧ ਰਹੀ ਹੈ। ਲਹਿਰਾਗਾਗਾ ਵਿੱਚ ਲੋਕਾਂ ਦਾ ਭਾਜਪਾ ਨਾਲ ਜੁੜਨਾ ਇਸ ਬਦਲਦੇ ਸਿਆਸੀ ਮਾਹੌਲ ਦਾ ਸੰਕੇਤ ਹੈ।


ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਓਲੰਪਿਕ ਅਵਾਰਡੀ ਮਨਪ੍ਰੀਤ ਕੌਰ, ਕਿਸਾਨ ਯੂਨੀਅਨ ਨਾਲ ਜੁੜੇ ਨਿਰਮਲ ਸਿੰਘ, ਕਿਸਾਨ ਰਾਮਪਾਲ ਲੱਬਲ, ਕਾਰੋਬਾਰੀ ਦੀਪਕ ਗਰਗ, ਅਮਿਤਪਾਲ ਸਿੰਘ ਅਤੇ ਸੁਖਜੀਤ ਸ਼ਰਮਾ, ਸਮਾਜ ਸੇਵੀ ਦੌਲੀ ਰਾਮ, ਤਾਰਾ ਸਿੰਘ, ਸੁਸ਼ੀਲ ਕੁਮਾਰ ਅਤੇ ਮਨਦੀਪ ਸਿੰਘ, ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਬਲਵਿੰਦਰ ਸਿੰਘ ਅਤੇ ਠੇਕੇਦਾਰ ਸੁਖਵਿੰਦਰ ਸਿੰਘ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕ ਸ਼ਾਮਲ ਰਹੇ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਕਈ ਆਗੂਆਂ ਅਤੇ ਵਰਕਰਾਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲਈ।
ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਸ੍ਰੀ ਰਾਂਝਾ ਬਖ਼ਸ਼ੀ, ਓਬੀਸੀ ਮੋਰਚਾ ਭਾਜਪਾ ਤੋਂ ਸ੍ਰੀ ਗਿਆਨਚੰਦ ਸੈਣੀ, ਭਾਜਪਾ ਸੰਗਰੂਰ ਦੇ ਉਪ ਪ੍ਰਧਾਨ ਸ੍ਰੀ ਬਲਜੀਤ ਸਿੰਘ, ਭਾਜਪਾ ਪਟਿਆਲਾ ਦੀ ਜ਼ਿਲ੍ਹਾ ਪ੍ਰਧਾਨ ਕਾਜਲ, ਭਾਜਪਾ ਮਾਨਸਾ ਦੇ ਸੋਸ਼ਲ ਮੀਡੀਆ ਇੰਚਾਰਜ ਲੱਕੀ ਸ਼ਰਮਾ, ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਿਵਪਾਲ, ਕੋਟੜਾ ਮੰਡਲ ਪ੍ਰਧਾਨ ਸ੍ਰੀ ਸੁਖਨਿੰਦ ਸਿੰਘ ਅਤੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਬਲਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.