Site icon Dainik Savera Punjab

LPU Latest News : ਹਾਈਕੋਰਟ ਪਹੁੰਚਿਆ LPU ‘ਚ ਹਿੰਸਾ ਦਾ ਮਾਮਲਾ, ਪਟੀਸ਼ਨ ‘ਚ ਸੀਬੀਆਈ ਜਾਂਚ ਦੀ ਕੀਤੀ ਮੰਗ

LPU Violation Updates : ਫਗਵਾੜਾ ‘ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹਿੰਸਕ ਪ੍ਰਦਰਸ਼ਨਾਂ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ (High Court) ਪਹੁੰਚ ਗਿਆ ਹੈ। ਯੂਨੀਵਰਸਿਟੀ ਦੇ ਹੀ ਵਿਦਿਆਰਥੀ ਨੇ ਜਨਹਿਤ ਪਟੀਸ਼ਨ ਰਾਹੀਂ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਨੂੰ ਲੈ ਕੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ (CBI Investigation in LPU Protest) ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਅੱਜ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਗਈ ਸੀ। ਹਾਲਾਂਕਿ, ਚੀਫ ਜਸਟਿਸ ਨੇ ਸੁਣਵਾਈ ਕੱਲ੍ਹ ਸਵੇਰ ਲਈ ਤੈਅ ਕੀਤੀ ਹੈ। ਜਲੰਧਰ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਹਾਲ ਹੀ ਵਿੱਚ ਹੋਈ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਸਬੰਧੀ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ।

ਪਟੀਸ਼ਨ ‘ਚ ਸ਼ਿਕਾਇਤਕਰਤਾ ਨੇ ਕੀ ਕਿਹਾ ?

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਵਿੱਚ ਹਿੰਸਾ, ਅੱਗਜ਼ਨੀ ਅਤੇ ਲੁੱਟਮਾਰ ਦੀਆਂ ਘਟਨਾਵਾਂ ਵਾਪਰੀਆਂ ਹਨ। ਪੀਆਈਐਲ ਵਿੱਚ, ਐਲਪੀਯੂ ਦੇ ਇੱਕ ਵਿਦਿਆਰਥੀ ਨੇ ਹਿੰਸਾ ਦੀ ਸੀਬੀਆਈ ਜਾਂਚ ਦੀ ਬੇਨਤੀ ਕੀਤੀ ਹੈ।

ਇੱਕ ਵਿਦਿਆਰਥਣ ਨਾਲ ਜ਼ਬਰ-ਜਨਾਹ ਦੀਆਂ ਸੂਚਨਾਵਾਂ ਤੋਂ ਬਾਅਦ ਹੋਈ ਸੀ ਹਿੰਸਾ

ਦੱਸ ਦੇਈਏ ਕਿ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜ਼ਬਰ-ਜਨਾਹ ਦੀਆਂ ਸੂਚਨਾਵਾਂ ਤੋਂ ਬਾਅਦ ਐਤਵਾਰ ਨੂੰ ਐਲਪੀਯੂ ਦੇ ਵਿਦਿਆਰਥੀਆਂ ਨੇ ਵਿਆਪਕ ਹਿੰਸਾ ਕੀਤੀ। ਪੁਲਿਸ ਨੇ ਇਨ੍ਹਾਂ ਦੋਸ਼ਾਂ ਦੀ ਜਾਂਚ ਲਈ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਹੈ, ਹਾਲਾਂਕਿ ਉਹ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਸਕੇ ਹਨ ਕਿ ਕੀ ਅਜਿਹੀ ਘਟਨਾ ਅਸਲ ਵਿੱਚ ਵਾਪਰੀ ਸੀ।

Exit mobile version