Site icon Dainik Savera Punjab

Jalandhar Breaking : ਜਲੰਧਰ ਦੇ ਮਾਡਲ ਟਾਊਨ ‘ਚ ਆਪ ਆਗੂ ਲੱਕੀ ਓਬਰਾਏ ਦਾ ਗੋਲੀਆਂ ਮਾਰ ਕੇ ਕਤਲ

Breaking : ਜਲੰਧਰ ਵਿਚ ਅੱਜ ਸਵੇਰੇ ਤੜਕਸਾਰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਤਾੜ-ਤਾੜ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਇਹ ਗੋਲੀਆਂ ਲੱਕੀ ਓਬਰਾਓ ਨਾਮਕ ਇਕ ਵਿਅਕਤੀ ‘ਤੇ ਚਲਾਈਆਂ ਗਈਆਂ ਹਨ, ਜੋ ਸਵੇਰ ਦੇ ਸਮੇਂ ਗੁਰੂ ਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਬਾਹਰ ਆ ਰਿਹਾ ਸੀ। ਗੋਲੀਆਂ ਲੱਗਣ ਕਾਰਨ ਉਕਤ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਲੱਕੀ ਓਬਰਾਓ ਨਾਮ ਦਾ ਮ੍ਰਿਤਕ ਵਿਅਕਤੀ ਇਕ ਸਿਆਸੀ ਪਾਰਟੀ ਦਾ ਆਗੂ ਸੀ। ਉਹ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਜਿਵੇਂ ਹੀ ਉਹ ਘਰ ਵਾਪਸ ਜਾਣ ਲਈ ਆਪਣੀ ਕਾਰ ਵਿਚ ਬੈਠਣ ਲੱਗਾ, ਕੁਝ ਹਮਲਾਵਰਾਂ ਨੇ ਉਸ ‘ਤੇ 8 ਤੋਂ 10 ਰਾਊਂਡ ਫਾਇਰ ਕੀਤੇ।  ਦੂਜੇ ਪਾਸੇ ਸਥਾਨਕ ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਵਾਰਦਾਤ ਸਵੇਰੇ 7 ਵਜੇ ਦੇ ਕਰੀਬ ਵਾਪਰੀ ਹੈ। ਗੋਲੀਆਂ ਚਲਾਉਣ ਵਾਲੇ 2 ਹਮਲਾਵਰ ਐਕਟਿਵਾ ‘ਤੇ ਸਵਾਰ ਹੋ ਕੇ ਆਏ ਸਨ, ਜੋ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਫ਼ਰਾਰ ਹੋ ਗਏ।

Exit mobile version