Last Updated: November 28, 2026

Dainik Savera Times Logo

Ludhiana : ਸਵੇਰੇ-ਸਵੇਰੇ ਵਾਪਰਿਆ ਹਾਦਸਾ, ਅਣਪਛਾਤੇ ਟਰੱਕ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਲਈ ਜਾਨ

19 January 2026 ਅੱਪਡੇਟ ਕੀਤਾ ਗਿਆ

Ludhiana : ਸਵੇਰੇ-ਸਵੇਰੇ ਵਾਪਰਿਆ ਹਾਦਸਾ, ਅਣਪਛਾਤੇ ਟਰੱਕ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਲਈ ਜਾਨ

Ludhiana : ਲੁਧਿਆਣਾ ‘ਚ ਦੇਰ ਰਾਤ ਖੌਫਨਾਕ ਹਾਦਸਾ ਵਾਪਰਨ ਦੀ ਸੂਚਨਾ ਹੈ, ਜਿਸ ‘ਚ ਦੋ ਭਰਾਵਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਟਰੱਕ ਨੇ ਇੱਕ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਦੋ ਭਰਾਵਾਂ ਦੀ ਮੌਤ (two brother killed in accident) ਹੋ ਗਈ, ਜਦਕਿ ਉਨ੍ਹਾਂ ਦਾ ਦੋਸਤ ਤੀਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਹਾਦਸਾ ਸ਼ਹਿਰ ਦੀ ਬਸਤੀ ਜੋਧੇਵਾਲ ਚੌਕ ਨੇੜੇ ਹਾਈਵੇਅ ‘ਤੇ ਵਾਪਰਿਆ। ਜਦੋਂ ਇੱਕ ਟਰੱਕ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਉਪਰੰਤ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ।

CM Mann Breaking : ਅੱਜ ਅਜਨਾਲਾ ਆਉਣਗੇ CM Mann, ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਣਗੇ

ਜਾਣਕਾਰੀ ਅਨੁਸਾਰ, ਪੁਲਿਸ ਨੇ ਇੱਕ ਨੌਜਵਾਨ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ, ਜਦਕਿ ਦੋ ਨੌਜਵਾਨਾਂ ਨੂੰ ਗੱਡੀ ਰਾਹੀਂ ਸਿਵਲ ਹਸਪਤਾਲ ਲੈ ਗਏ, ਪਰ ਦੋ ਨੌਜਵਾਨਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਦੋਵੇਂ ਮ੍ਰਿਤਕ ਭਰਾ ਸਨ ਅਤੇ ਉਨ੍ਹਾਂ ਦੀਆਂ ਚਾਰ ਭੈਣਾਂ ਹਨ। ਤੀਜੇ ਨੌਜਵਾਨ ਦੀ ਪਛਾਣ ਮਨੋਜ ਵੱਜੋਂ ਹੋਈ ਹੈ, ਜਿਸ ਦੇ ਸਿਰ ਦੀ ਹੱਡੀ ਟੁੱਟ ਕੇ ਦਿਮਾਗ ‘ਚ ਚਲੀ ਗਈ। ਮਨੋਜ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

Weather Latest Update : ਮੌਸਮ ‘ਚ ਬਦਲਾਅ, ਗਰਜ-ਤੂਫ਼ਾਨ ਅਤੇ ਭਾਰੀ ਮੀਂਹ ਦੀ ਸੰਭਾਵਨਾ; ਚਿਤਾਵਨੀ ਕੀਤੀ ਜਾਰੀ

ਏਐਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲੀ। ਜਦੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਦਮੋਦਰ ਅਤੇ ਸ਼ਿਵਮੋਹਨ ਦੀ ਮੌਤ ਹੋ ਚੁੱਕੀ ਸੀ। ਸੀਸੀਟੀਵੀ ਦੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.