
PUNJAB NEWS : ਪੰਜਾਬ ਦੇ ਮਹਾਨਗਰ ਲੁਧਿਆਣਾ ਤੋਂ ਇੱਕ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬੀਤੇ ਸ਼ਨਿਚਰਵਾਰ ਦੁਪਹਿਰ ਨੂੰ ਲੁਧਿਆਣ ਚੰਡੀਗੜ੍ਹ ਰੋਡ ਦੇ ਇੱਕ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮੋਟਰਸਾਈਕਲ ’ਤੇ ਸਵਾਰ ਦੋ ਬਦਮਾਸ਼ਾਂ ਨੇ ਘਰ ਦੇ ਬਾਹਰ ਬੈਠੀ ਇੱਕ ਅਧੇੜ ਉਮਰ ਦੀ ਔਰਤ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
READ ALSO : ਲੁਧਿਆਣਾ ਜੇਲ੍ਹ ਹੰਗਾਮਾ: ਹੰਗਾਮੇ ਦੇ ਮਾਸਟਰਮਾਈਂਡ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਾਤਿਲ
ਸੂਤਰਾਂ ਮੁਤਾਬਕ, ਹਮਲਾਵਰ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਉਨ੍ਹਾਂ ਨੇ ਸਿਰ ’ਤੇ ਟੋਪੀਆਂ ਅਤੇ ਮੂੰਹ ’ਤੇ ਮਫਲਰ ਪਹਿਨੇ ਹੋਏ ਸਨ, ਤਾਂ ਜੋ ਪਹਿਚਾਣ ਨਾ ਹੋ ਸਕੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਪਹਿਚਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਵਿੱਚ ਇਸ ਘਟਨਾ ਤੋਂ ਬਾਅਦ ਡਰ ਦਾ ਮਾਹੌਲ ਹੈ।
VD : Yarn Exhibition ‘ਚ Goyal Petrofils Yarn ਨੇ ਲਿਆ ਹਿੱਸਾ
