ਲੁਧਿਆਣਾ ਨਿਊਜ਼ : ਲੁਧਿਆਣਾ ਪੁਲਿਸ ਨੇ ਕੁੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਖੁੰਖਾਰ ਗੈਂਗਸਟਰ ਡੋਨੀ ਬਲ ਵਿਰੁੱਧ ਜਬਰੀ ਵਸੂਲੀ ਦਾ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਗੈਂਗਸਟਰ ਨੇ ਸ਼ਹਿਰ ਦੇ ਇੱਕ ਵਪਾਰੀ ਤੋਂ ਆਪਣੇ ਨਾਮ ‘ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ।
ਪੁਲਿਸ ਅਨੁਸਾਰ, ਜੀਐਨਈ ਕਾਲਜ ਨੇੜੇ ਗੁਰੂ ਨਾਨਕ ਕਲੋਨੀ ਦਾ ਰਹਿਣ ਵਾਲਾ ਵਪਾਰੀ ਜਗਜੀਤ ਸਿੰਘ ਨੂੰ 17 ਜਨਵਰੀ ਨੂੰ ਵਟਸਐਪ ਰਾਹੀਂ ਧਮਕੀ ਭਰਿਆ ਕਾਲ ਆਇਆ। ਇਹ ਕਾਲ 737454 ਅਤੇ 737511 ਨੰਬਰਾਂ ਤੋਂ ਕੀਤੀ ਗਈ ਸੀ। ਕਾਲ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਗੈਂਗਸਟਰ ਡੋਨੀ ਬਲ ਦੱਸਦਿਆਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ 2 ਕਰੋੜ ਰੁਪਏ ਦੀ ਮੰਗ ਕੀਤੀ।
READ ALSO:Gold Silver Rate Today: ਸੋਨੇ,ਚਾਂਦੀ ਦੀਆਂ ਕੀਮਤਾਂ ਵਿੱਚ ਇਤਿਹਾਸਕ ਗਿਰਾਵਟ, ਨਿਵੇਸ਼ਕਾਂ ਨੂੰ ਭਾਰੀ ਝਟਕਾ
ਪੀੜਤ ਵਪਾਰੀ ਨੇ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸਦਰ ਪੁਲਿਸ ਸਟੇਸ਼ਨ ਨੇ ਜਬਰੀ ਵਸੂਲੀ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਐਫਆਈਆਰ ਵਿੱਚ ਦਰਜ ਤਥਾਂ ਦੇ ਆਧਾਰ ‘ਤੇ ਪੁਲਿਸ ਉੱਚ ਅਧਿਕਾਰੀਆਂ ਦੀ ਦੇਖ-ਰੇਖ ਹੇਠ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ।
ਪੁਲਿਸ ਸੂਤਰਾਂ ਮੁਤਾਬਕ, ਗੈਂਗਸਟਰ ਡੋਨੀ ਬਲ ਪੰਜਾਬ ਅਤੇ ਵਿਦੇਸ਼ਾਂ ਵਿੱਚ ਸਰਗਰਮ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਨਾਲ ਜੁੜਿਆ ਹੋਇਆ ਹੈ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਜਬਰੀ ਵਸੂਲੀ ਦੇ ਕਈ ਮਾਮਲੇ ਦਰਜ ਹਨ। ਫਰਵਰੀ 2025 ਵਿੱਚ ਅੰਮ੍ਰਿਤਸਰ ਪੁਲਿਸ ਨੇ ਉਸਨੂੰ ਇੱਕ ਡੇਅਰੀ ਮਾਲਕ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਉਸ ਮਾਮਲੇ ਵਿੱਚ ਦੋਸ਼ੀ ਨੇ ਪੈਸੇ ਨਾ ਦੇਣ ‘ਤੇ ਕਾਰੋਬਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਇਹ ਕੇਸ ਭਾਰਤੀ ਦੰਡ ਸੰਹਿਤਾ ਦੀ ਧਾਰਾ 308(4) ਅਧੀਨ ਦਰਜ ਕੀਤਾ ਗਿਆ ਸੀ। ਪੁਲਿਸ ਦਾ ਮੰਨਣਾ ਹੈ ਕਿ ਡੋਨੀ ਬਲ ਦਾ ਸੰਬੰਧ ਬੰਬੀਹਾ,ਰਾਣਾ ਕੰਦੋਵਾਲੀਆ ਗੈਂਗ ਨਾਲ ਵੀ ਹੈ। ਫਿਲਹਾਲ ਪੁਲਿਸ ਦੋਸ਼ੀ ਦੇ ਅਪਰਾਧਿਕ ਪਿਛੋਕੜ ਦੀ ਹੋਰ ਗਹਿਰਾਈ ਨਾਲ ਜਾਂਚ ਕਰ ਰਹੀ ਹੈ।
ਸਿਆਸਤ ਵਿੱਚ ਸੋਗ ਦੀ ਲਹਿਰ: ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦਾ ਦਿਹਾਂਤ

