Last Updated: November 27, 2026

Dainik Savera Times Logo

ਲੁਧਿਆਣਾ ਦੇ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਰਿਸ਼ਵਤ ਲੈਂਦਿਆਂ ਫੜਿਆ, ਵਿਜੀਲੈਂਸ ਦੀ ਵੱਡੀ ਕਾਰਵਾਈ

17 April 2026 ਅੱਪਡੇਟ ਕੀਤਾ ਗਿਆ

ਲੁਧਿਆਣਾ ਦੇ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਰਿਸ਼ਵਤ ਲੈਂਦਿਆਂ ਫੜਿਆ, ਵਿਜੀਲੈਂਸ ਦੀ ਵੱਡੀ ਕਾਰਵਾਈ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਇੱਕ ਸਕੂਲ ਦੇ ਪ੍ਰਿੰਸੀਪਲ ਨੂੰ ਰਿਸ਼ਵਤ ਲੈਂਦੇ ਸਮੇਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਅਜੀਤਸਰ ਮੋਹੀ (ਜ਼ਿਲ੍ਹਾ ਲੁਧਿਆਣਾ) ਵਿੱਚ ਕੀਤੀ ਗਈ, ਜਿੱਥੇ ਤਾਇਨਾਤ ਪ੍ਰਿੰਸੀਪਲ ਗੁਰਮੀਤ ਸਿੰਘ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

Punjab Vigilance Bureau's anti-corruption action line receives 7,939 complaints with audio, video evidence | Chandigarh News - The Indian Express

ਪੰਜਾਬ ਵਿਜੀਲੈਂਸ ਬਿਊਰੋ ਦਾ ਕੰਮ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਸਰਕਾਰੀ ਅਧਿਕਾਰੀਆਂ ਵੱਲੋਂ ਕੀਤੀ ਗਈ ਗਲਤ ਕਾਰਵਾਈ ਦੀ ਜਾਂਚ ਕਰਨਾ ਹੁੰਦਾ ਹੈ। ਇਹ ਸੰਸਥਾ ਖਾਸ ਤੌਰ ‘ਤੇ ਉਹਨਾਂ ਮਾਮਲਿਆਂ ‘ਤੇ ਧਿਆਨ ਦਿੰਦੀ ਹੈ ਜਿੱਥੇ ਰਿਸ਼ਵਤਖੋਰੀ, ਗਲਤ ਤਰੀਕੇ ਨਾਲ ਪੈਸਾ ਲੈਣਾ, ਸਰਕਾਰੀ ਅਹੁਦੇ ਦਾ ਦੁਰਵਰਤੋਂ ਜਾਂ ਵਿੱਤੀ ਗੜਬੜੀ ਹੋਈ ਹੋਵੇ।

ਜਲੰਧਰ-ਕਪੂਰਥਲਾ ਚੌਕ ‘ਤੇ ਰਾਤ ਦੀ ਭਿਆਨਕ ਟੱਕਰ: ਨਸ਼ੇ ਵਿੱਚ ਧੁੱਤ ਨੌਜਵਾਨ ਕਾਰ ਛੱਡ ਦੋੜਗੇ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਇੱਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਕੋਵਿਡ ਸਮੇਂ ਦੌਰਾਨ 10ਵੀਂ ਪਾਸ ਕੀਤੀ ਸੀ, ਪਰ ਉਸਨੂੰ ਅਜੇ ਤੱਕ ਮੂਲ ਸਰਟੀਫਿਕੇਟ ਨਹੀਂ ਮਿਲਿਆ ਸੀ। ਡੁਪਲੀਕੇਟ ਲਈ ਆਨਲਾਈਨ ਅਰਜ਼ੀ ਦੇਣ ਦੇ ਬਾਵਜੂਦ ਵੀ ਸਰਟੀਫਿਕੇਟ ਜਾਰੀ ਨਹੀਂ ਹੋਇਆ। ਜਦੋਂ ਉਹ ਪ੍ਰਿੰਸੀਪਲ ਕੋਲ ਮਦਦ ਲਈ ਗਿਆ, ਤਾਂ ਪ੍ਰਿੰਸੀਪਲ ਨੇ ਉਸ ਤੋਂ 15,800 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਮੌਕੇ ‘ਤੇ ਹੀ 10,000 ਰੁਪਏ ਲੈ ਵੀ ਲਏ।

ਬਾਕੀ ਰਕਮ ਦੇਣ ਤੋਂ ਇਨਕਾਰ ਕਰਨ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਿੰਸੀਪਲ ਨੂੰ 6000 ਰੁਪਏ ਲੈਂਦਿਆਂ ਫੜ ਲਿਆ। ਉਸਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

jalandhar

ludhiana

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.