ਲੁਧਿਆਣਾ: ਬੁੱਧਵਾਰ ਸਵੇਰੇ ਲੁਧਿਆਣਾ ਦੇ ਭਾਰਤ ਨਗਰ ਚੌਕ ‘ਤੇ ਇੱਕ ਰਿਹਾਇਸ਼ੀ ਘਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਇੱਕ ਬਜ਼ੁਰਗ ਔਰਤ ਅਤੇ ਉਸਦੇ ਪੋਤੇ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਪਾਲਤੂ ਕੁੱਤਾ ਵੀ ਜ਼ਿੰਦਾ ਸੜ ਗਿਆ।

ਚਸ਼ਮਦੀਦਾਂ ਅਨੁਸਾਰ, ਅੱਗ ਸਵੇਰੇ 8:30 ਵਜੇ ਦੇ ਕਰੀਬ ਲੱਗੀ। ਸੂਚਨਾ ਮਿਲਣ ‘ਤੇ, 10 ਤੋਂ 12 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਸਮੇਂ ਘਰ ਦੇ ਅੰਦਰ ਜਨਰੇਟਰ ਚੱਲ ਰਿਹਾ ਸੀ। ਮੁੱਢਲੀ ਜਾਂਚ ਵਿੱਚ ਸ਼ਾਰਟ ਸਰਕਟ ਹੋਣ ਦਾ ਸ਼ੱਕ ਹੈ। ਇਸ ਦੁਖਦਾਈ ਘਟਨਾ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਹੈ। ਪੁਲਿਸ ਅਤੇ ਫਾਇਰ ਵਿਭਾਗ ਪੂਰੀ ਜਾਂਚ ਕਰ ਰਹੇ ਹਨ।






