Punjab Desk: ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਆਪਣੇ ਘਰ ਵਿੱਚ ਫਾਹਾ ਲਗਾ ਕੇ ਜਾਨ ਦੇ ਦਿੱਤੀ। ਉਸਨੇ ਮੌਤ ਤੋਂ ਪਹਿਲਾਂ ਦੋ ਪੰਨਿਆਂ ਦਾ ਸੂਸਾਈਡ ਨੋਟ ਛੱਡਿਆ, ਜਿਸ ਵਿੱਚ ਉਸਨੇ ਆਪਣੀ ਪਤਨੀ ਅਤੇ ਸੱਸ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ। ਨੋਟ ਵਿੱਚ ਲਿਖਿਆ ਸੀ ਕਿ ਉਹ ਮਰਨਾ ਨਹੀਂ ਚਾਹੁੰਦਾ ਸੀ, ਪਰ ਘਰਵਾਲੀ ਨੇ ਉਸਨੂੰ ਇਸ ਕਦਮ ਲਈ ਮਜਬੂਰ ਕਰ ਦਿੱਤਾ।
ਪੰਜਾਬੀ ਨਰਸ ਨਾਲ ਜਬਰ ਜਨਾਹ ਦਾ ਮਾਮਲਾ, ਦੋਸ਼ੀ ਨੇ ਕੀਤੀ ਵੀਡੀਓ ਵੀ ਰਿਕਾਰਡ
ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਸੂਸਾਈਡ ਨੋਟ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਅਤੇ ਇਲਾਕੇ ਵਿੱਚ ਇਸ ਘਟਨਾ ਤੋਂ ਬਾਅਦ ਸੋਗ ਦਾ ਮਾਹੌਲ ਹੈ।
