ਪੰਜਾਬ ਡੈਸਕ (ਦੈਨਿਕ ਸਵੇਰਾ): ਪਿੰਡ ਗੋਪਾਲਪੁਰ ਦੇ ਨੇੜੇ ਸੂਆ ਪੁਲ ’ਤੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਦੋ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ। ਜਾਣਕਾਰੀ ਅਨੁਸਾਰ, ਖੁਸ਼ੀਆ ਆਪਣੇ ਮਿੱਤਰ ਸੰਦੀਪ ਸਿੰਘ ਨਾਲ ਮੋਟਰਸਾਈਕਲ ’ਤੇ ਕਿਤੇ ਜਾ ਰਿਹਾ ਸੀ। ਜਦੋਂ ਉਹ ਸੂਆ ਪੁਲ ਦੇ ਕੋਲ ਪਹੁੰਚੇ, ਤਾਂ ਸਾਹਮਣੇ ਤੋਂ ਆ ਰਹੇ ਟਿੱਪਰ ਨੇ ਬੇਧਿਆਨੀ ਨਾਲ ਮੋਟਰਸਾਈਕਲ
ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਖੁਸ਼ੀਆ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਜ਼ਖ਼ਮੀ ਸੰਦੀਪ ਸਿੰਘ ਨੇ ਸੈਕਟਰ-32 ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਦਮ ਤੋੜ ਦਿੱਤਾ। ਥਾਣਾ ਡੇਹਲੋਂ ਦੀ ਪੁਲਿਸ ਨੇ ਟਿੱਪਰ ਚਾਲਕ ਦੁਰਗਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
मेष: दिन शुभ रहेगा...