Last Updated: November 28, 2026

Dainik Savera Times Logo

ਪੰਜਾਬ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ, ਲੁਧਿਆਣਾ ਨਗਰ ਨਿਗਮ ਨੂੰ ਮਿਲੀ ਨਵੀਂ ਕਮਿਸ਼ਨਰ

21 January 2026 ਅੱਪਡੇਟ ਕੀਤਾ ਗਿਆ

ਪੰਜਾਬ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ, ਲੁਧਿਆਣਾ ਨਗਰ ਨਿਗਮ ਨੂੰ ਮਿਲੀ ਨਵੀਂ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਪੱਧਰ ‘ਤੇ ਵੱਡਾ ਫੇਰਬਦਲ ਕੀਤਾ ਗਿਆ ਹੈ। ਬੁੱਧਵਾਰ, 21 ਜਨਵਰੀ ਨੂੰ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 26 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਬਦਲ ਦਿੱਤਾ ਗਿਆ ਹੈ।

ਸਰਕਾਰੀ ਹੁਕਮਾਂ ਮੁਤਾਬਕ, ਲੁਧਿਆਣਾ ਨਗਰ ਨਿਗਮ ਦੇ ਮੌਜੂਦਾ ਕਮਿਸ਼ਨਰ ਆਦਿਤਿਆ ਡੇਚਲਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਰੋਪੜ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਨੀਰੂ ਕਤਿਆਲ ਨੂੰ ਲੁਧਿਆਣਾ ਨਗਰ ਨਿਗਮ ਦੀ ਨਵੀਂ ਕਮਿਸ਼ਨਰ ਬਣਾਇਆ ਗਿਆ ਹੈ।

READ ALSO : ਜ਼ੀਰਕਪੁਰ ਫਲਾਈਓਵਰ ‘ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਟ੍ਰੈਫਿਕ ਹੋਇਆ ਠੱਪ

ਜ਼ਿਕਰਯੋਗ ਹੈ ਕਿ ਨੀਰੂ ਕਤਿਆਲ ਇਸ ਤੋਂ ਪਹਿਲਾਂ ਪੁੱਡਾ (PUDA) ਦੀ ਮੁੱਖ ਪ੍ਰਸ਼ਾਸਕ ਵਜੋਂ ਸੇਵਾ ਨਿਭਾ ਰਹੀ ਸਨ। ਉਨ੍ਹਾਂ ਕੋਲ ਸ਼ਹਿਰੀ ਪ੍ਰਸ਼ਾਸਨ ਦਾ ਵੱਡਾ ਤਜਰਬਾ ਹੈ। ਉਹ ਪਹਿਲਾਂ ਲੁਧਿਆਣਾ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਅਤੇ ਗਲਾਡਾ (GLADA) ਦੀ ਮੁੱਖ ਪ੍ਰਸ਼ਾਸਕ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੀਆਂ ਹਨ।

ਸਰਕਾਰ ਵੱਲੋਂ ਉਨ੍ਹਾਂ ਦੇ ਤਜਰਬੇ ਅਤੇ ਪ੍ਰਸ਼ਾਸਕੀ ਸਮਰੱਥਾ ਨੂੰ ਧਿਆਨ ਵਿੱਚ ਰੱਖਦਿਆਂ, ਲੁਧਿਆਣਾ ਵਰਗੇ ਵੱਡੇ ਅਤੇ ਮਹੱਤਵਪੂਰਨ ਸ਼ਹਿਰ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਇਹ ਤਬਾਦਲਾ ਸੂਚੀ ਸੂਬੇ ਵਿੱਚ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਲੋਕ-ਹਿਤੈਸ਼ੀ ਬਣਾਉਣ ਵੱਲ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।

Operation Prahar : ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ ਵੱਡਾ ਐਕਸ਼ਨ, 72 ਘੰਟਿਆਂ ਦਾ ‘ਆਪ੍ਰੇਸ਼ਨ ਪ੍ਰਹਾਰ’ ਸ਼ੁਰੂ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.