ਪੰਜਾਬ ਡੈਸਕ: ਲੁਧਿਆਣਾ ਵਿੱਚ ਆਪਣੇ ਆਪ ਨੂੰ ਤਾਂਤਰਿਕ ਦੱਸ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਇੱਕ ਮਹਿਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ ਪੀੜਤ ਮਹਿਲਾ ਨੇ ਇੱਕ ਅਖ਼ਬਾਰ ਵਿੱਚ ਛਪਿਆ ਇਸ਼ਤਿਹਾਰ ਦੇਖਿਆ ਸੀ, ਜਿਸ ਵਿੱਚ ਮੁਲਜ਼ਮ ਆਪਣੇ ਆਪ ਨੂੰ ਤਾਂਤਰਿਕ ਦੱਸਦੇ ਹੋਏ ਹਰ ਤਰ੍ਹਾਂ ਦੀ ਸਮੱਸਿਆ ਦਾ ਹੱਲ ਕਰਨ ਦਾ ਦਾਅਵਾ ਕਰ ਰਿਹਾ ਸੀ। ਮਹਿਲਾ ਨੇ ਦੱਸਿਆ ਕਿ ਉਹ ਸਰੀਰਕ ਸਮੱਸਿਆ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਨੇ ਇਲਾਜ ਦੀ ਉਮੀਦ ਨਾਲ ਮੁਲਜ਼ਮ ਨਾਲ ਸੰਪਰਕ ਕੀਤਾ।
ਜਬਰ-ਜ਼ਿਨਾਹ ਕਰਨ ਦਾ ਦੋਸ਼
ਸ਼ਿਕਾਇਤ ਵਿੱਚ ਮਹਿਲਾ ਨੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਨੇ ਉਪਾਅ ਕਰਨ ਦਾ ਭਰੋਸਾ ਦੇ ਕੇ ਉਸ ਨੂੰ ਆਪਣੇ ਕੋਲ ਬੁਲਾਇਆ। ਇਸ ਤੋਂ ਬਾਅਦ ਉਹ ਉਸ ਨੂੰ ਕਾਰ ਵਿੱਚ ਬਿਠਾ ਕੇ ਗਿੱਲ ਨਹਿਰ ਤੋਂ ਗਿੱਲ ਚੌਕ ਵੱਲ ਲੈ ਗਿਆ ਅਤੇ ਰਸਤੇ ਵਿੱਚ ਇੱਕ ਸੁੰਨਸਾਨ ਥਾਂ ‘ਤੇ ਕਾਰ ਰੋਕ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਮਹਿਲਾ ਨੇ ਇਹ ਵੀ ਦੋਸ਼ ਲਗਾਇਆ ਕਿ ਇਸ ਦੌਰਾਨ ਮੁਲਜ਼ਮ ਨੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਵੀ ਖਿੱਚੀਆਂ।
ਥਾਈਲੈਂਡ: ਪਲਾਸਟਿਕ ਨੂੰ ਟੱਕਰ ਦੇ ਰਹੇ ਕੇਲੇ ਦੇ ਪੱਤੇ, ਚਿਆਂਗ ਮਾਈ ਦੀ ਵਾਇਰਲ ਤਸਵੀਰਾਂ ਦੇਖੋਂ
ਵਿਅਕਤੀ ਖ਼ਿਲਾਫ਼ ਐਫਆਈਆਰ
ਪੁਲਿਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਰਾਜਪੁਰਾ ਨੇੜਲੇ ਪਿੰਡ ਜੰਡੋਲੀ ਦੇ ਰਹਿਣ ਵਾਲੇ ਗੁਰਦੇਵ ਸਿੰਘ ਉਰਫ਼ ਸ਼ੈਟੀ ਖ਼ਿਲਾਫ਼ ਜਬਰ-ਜ਼ਿਨਾਹ ਸਮੇਤ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਸਿਮਲਾਪੁਰੀ ਥਾਣੇ ਦੇ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਐਫਆਈਆਰ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ludhiana-tantrik-claiming-man-rape-case-registered-investigation-begins
