Site icon Dainik Savera Punjab

Maghi Festival 2026 : ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਪਵਿੱਤਰ ਤਿਉਹਾਰ ਮਨਾਉਣ ਨੂੰ ਲੈ ਕੇ ਕੀਤੇ ਪੁਖ਼ਤਾ ਪ੍ਰਬੰਧ

magh mela

magh mela

ਸ਼੍ਰੀ ਮੁਕਤਸਰ ਸਾਹਿਬ : ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਮੇਲੇ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਬਹੁਤ ਹੀ ਸਖ਼ਤ ਅਤੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਖੁਦ ਮੇਲੇ ਵਾਲੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੱਡੀ ਗਿਣਤੀ ਵਿੱਚ ਪੁਲਿਸ ਬਲ ਮੇਲੇ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਲਗਭਗ 6,000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੂਰੇ ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਨੂੰ 7 ਸੈਕਟਰਾਂ ਵਿੱਚ ਵੰਡਿਆ ਗਿਆ ਹੈ।

SAD News : ਲੋਹੜੀ ਵਾਲੇ ਦਿਨ ਮਸ਼ਹੂਰ ਗਾਇਕ ਅਰਜਨ ਢਿੱਲੋਂ ਨੂੰ ਲੱਗਿਆ ਵੱਡਾ ਸਦਮਾ, ਪਿਤਾ ਦਾ ਹੋਇਆ ਦੇਹਾਂਤ

ਹਰੇਕ ਸੈਕਟਰ ਦੀ ਨਿਗਰਾਨੀ ਲਈ ਉੱਚ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਭੀੜ ਵਾਲੇ ਇਲਾਕਿਆਂ ‘ਤੇ ਨਜ਼ਰ ਰੱਖਣ ਲਈ ਡਰੋਨ ਕੈਮਰਿਆਂ ਰਾਹੀਂ ਹਵਾਈ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਵੀ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾਵੇਗੀ। ਸ਼ਹਿਰ ਦੇ ਸਾਰੇ ਪ੍ਰਵੇਸ਼ ਦੁਆਰਾਂ ਅਤੇ ਅੰਦਰੂਨੀ ਹਿੱਸਿਆਂ ਵਿੱਚ ਸਖ਼ਤ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

Himachal : ਕਾਂਗੜਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਡੂੰਘੀ ਖੱਡ ‘ਚ ਡਿੱਗਣ ਨਾਲ ਕਾਰ ਸਵਾਰ 4 ਨੌਜਵਾਨਾਂ ਦੀ ਮੌਤ

ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੇਲੇ ਦੌਰਾਨ ਸੁਰੱਖਿਆ ਵਿੱਚ ਸਹਿਯੋਗ ਦੇਣ। ਜੇਕਰ ਤੁਹਾਨੂੰ ਕੋਈ ਵੀ ਸ਼ੱਕੀ ਚੀਜ਼ ਜਾਂ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ, ਜਾਂ ਕਿਸੇ ਵੀ ਮਹੱਤਵਪੂਰਨ ਜਾਣਕਾਰੀ ਲਈ, ਤੁਰੰਤ ਪੁਲਿਸ ਦੀ ਹੈਲਪਲਾਈਨ ਨੰਬਰ 80542-70100 ‘ਤੇ ਸੰਪਰਕ ਕਰੋ।

magh mela
Exit mobile version