Site icon Dainik Savera Punjab

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ—ਪਾਕਿਸਤਾਨ ਜਾਣ ਵਾਲੇ ਜਥੇ ਲਈ ਰਜਿਸਟ੍ਰੇਸ਼ਨ ਸ਼ੁਰੂ

ਪੰਜਾਬ ਡੈਸਕ (ਦੈਨਿਕ ਸਵੇਰਾ): ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੌਕੇ ਜੂਨ 2026 ਵਿੱਚ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਤੋਂ ਪਾਸਪੋਰਟ ਮੰਗਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਥੇ ਵਿੱਚ ਸ਼ਾਮਲ ਹੋਣ ਦੇ ਇੱਛੁਕ ਸ਼ਰਧਾਲੂ 31 ਮਾਰਚ 2026 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਯਾਤਰਾ ਵਿਭਾਗ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

ਅਸਤੀਫਾ ਦੇਣ ਮਗਰੋਂ ਲਾਲਜੀਤ ਭੁੱਲਰ ਨੇ ਅਹੁਦਾ ਕਿਉਂ ਛੱਡਿਆ? ਪਹਿਲੇ ਬਿਆਨ ਨੇ ਖੋਲ੍ਹੀ ਗੱਲ

ਇਸ ਬਾਰੇ ਜਾਣਕਾਰੀ ਦਿੰਦਿਆਂ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਦੀ ਹੈ। ਇਸ ਵਾਰ ਵੀ ਜਥਾ ਜੂਨ ਮਹੀਨੇ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇ ਵਿੱਚ ਸ਼ਾਮਲ ਹੋਣ ਦੇ ਇੱਛੁਕ ਸ਼ਰਧਾਲੂ 31 ਮਾਰਚ 2026 ਤੱਕ ਆਪਣੇ ਪਾਸਪੋਰਟ, ਨਾਲ ਹੀ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼, ਕਮੇਟੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

YouTube Shorts ਦਾ ਵੱਡਾ ਬਦਲਾਅ—ਇੱਕ ਫ੍ਰੇਮ ਤੋਂ 8 ਸਕਿੰਟ ਦੀ ਨਵੀਂ AI ਵੀਡੀਓ ਤਿਆਰ

ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਉਣ ਤਾਂ ਜੋ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

maharaja-ranjit-singh-anniversary-jatha-registration-pakistan

Exit mobile version