PUNJAB NEWS : ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਵਿਕਰਮ ਸਿੰਘ ਮਜੀਠੀਆ ਦੇ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦੇ ਹੋਏ ਮਜੀਠੀਆ ਦੇ ਨਜ਼ਦੀਕੀ ਸਹਿਯੋਗੀ ਅਤੇ ਕਥਿਤ ਕਾਰੋਬਾਰੀ ਸਾਂਝੇਦਾਰ ਹਰਪ੍ਰੀਤ ਗੁਲਾਟੀ ਖ਼ਿਲਾਫ਼ ਮੋਹਾਲੀ ਦੀ ਅਦਾਲਤ ਵਿੱਚ 11 ਹਜ਼ਾਰ ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਚਾਰਜਸ਼ੀਟ ਦੀ ਭਾਰੀ ਮਾਤਰਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਵਿਜੀਲੈਂਸ ਅਧਿਕਾਰੀ ਦਸਤਾਵੇਜ਼ਾਂ ਨਾਲ ਭਰਿਆ ਟਰੰਕ ਲੈ ਕੇ ਅਦਾਲਤ ਪਹੁੰਚੇ।
ਵਿਜੀਲੈਂਸ ਬਿਊਰੋ ਵੱਲੋਂ ਦਾਖ਼ਲ ਕੀਤੀ ਗਈ ਚਾਰਜਸ਼ੀਟ ਵਿੱਚ ਸਾਲ 2007 ਤੋਂ 2017 ਤੱਕ ਹਰਪ੍ਰੀਤ ਗੁਲਾਟੀ ਦੇ ਵਿੱਤੀ ਲੈਣ-ਦੇਣ, ਵੱਖ-ਵੱਖ ਕੰਪਨੀਆਂ ਵਿੱਚ ਹਿੱਸੇਦਾਰੀ ਅਤੇ ਜਾਇਦਾਦਾਂ ਦਾ ਵਿਸਥਾਰ ਨਾਲ ਲੇਖਾ-ਜੋਖਾ ਪੇਸ਼ ਕੀਤਾ ਗਿਆ ਹੈ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਇਸ ਅਰਸੇ ਦੌਰਾਨ ਮਜੀਠੀਆ ਅਤੇ ਗੁਲਾਟੀ ਕਈ ਕੰਪਨੀਆਂ ਵਿੱਚ ਸਾਂਝੇਦਾਰ ਰਹੇ ਅਤੇ ਕਥਿਤ ਤੌਰ ‘ਤੇ ਆਮਦਨ ਤੋਂ ਵੱਧ ਸੰਪਤੀ ਇਕੱਠੀ ਕੀਤੀ ਗਈ। ਜਾਂਚ ਵਿੱਚ ਲਗਭਗ 10 ਕਰੋੜ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਸਾਹਮਣੇ ਆਏ ਹਨ।
READ ALSO : 328 ਪਾਵਨ ਸਰੂਪ ਮਾਮਲਾ: ਹਾਈ ਕੋਰਟ ਵਿੱਚ ਸੁਣਵਾਈ, ਅਗਲੀ ਤਾਰੀਖ 30 ਜਨਵਰੀ ਤੈਅ
ਗੌਰਤਲਬ ਹੈ ਕਿ 25 ਜੂਨ 2025 ਨੂੰ ਵਿਜੀਲੈਂਸ ਬਿਊਰੋ ਵੱਲੋਂ ਵਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਇਸ ਕੇਸ ਵਿੱਚ ਮਜੀਠੀਆ ਦੀ ਜਮਾਨਤ ਅਰਜ਼ੀ ਮੋਹਾਲੀ ਦੀ ਹੇਠਲੀ ਅਦਾਲਤ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਹੈ। ਫਿਲਹਾਲ, ਉਨ੍ਹਾਂ ਦੀ ਜਮਾਨਤ ਅਰਜ਼ੀ ਸੁਪਰੀਮ ਕੋਰਟ ਵਿੱਚ ਵਿਚਾਰਧੀਨ ਹੈ।
ਇਸ ਦਰਮਿਆਨ, ਮਜੀਠੀਆ ਦੇ ਨਜ਼ਦੀਕੀ ਸਹਿਯੋਗੀ ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਹੋਣ ਨਾਲ ਕੇਸ ਨੇ ਨਵਾਂ ਮੋੜ ਲੈ ਲਿਆ ਹੈ। ਹਰਪ੍ਰੀਤ ਗੁਲਾਟੀ ਨੂੰ ਕੁਝ ਮਹੀਨੇ ਪਹਿਲਾਂ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ। ਵਿਜੀਲੈਂਸ ਅਧਿਕਾਰੀਆਂ ਦੇ ਮੁਤਾਬਕ, ਗੁਲਾਟੀ ਦੀਆਂ ਕੰਪਨੀਆਂ ਅਤੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ ਅਜਿਹੇ ਕਈ ਲੈਣ-ਦੇਣ ਸਾਹਮਣੇ ਆਏ ਹਨ, ਜਿਨ੍ਹਾਂ ਦਾ ਸਿੱਧਾ ਸੰਬੰਧ ਵਿਕਰਮ ਸਿੰਘ ਮਜੀਠੀਆ ਨਾਲ ਜੋੜਿਆ ਜਾ ਰਿਹਾ ਹੈ।
ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਆਪ ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
मेष: दिन शुभ रहेगा...