
ਕੋਲਕਾਤਾ ਦੇ ਤਾਰਾਤਲਾ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਦੋਂ ਉਸਾਰੀ ਅਧੀਨ ਇੱਕ ਗੋਦਾਮ ਦੀ ਛੱਤ ਅਚਾਨਕ ਡਿੱਗ ਗਈ। ਘਟਨਾ ਵੇਲੇ ਇਮਾਰਤ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਕੰਮ ਕਰ ਰਹੇ ਸਨ, ਜਿਸ ਕਾਰਨ 40 ਤੋਂ 45 ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ, ਫਾਇਰ ਬ੍ਰਿਗੇਡ, ਸਿਵਲ ਡਿਫੈਂਸ ਅਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਹੁਣ ਤੱਕ ਕਈ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਦਕਿ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਖਮੇਨੀ ਦੇ ਅੰਤਿਮ ਸੰਸਕਾਰ ਲਈ PM ਮੋਦੀ ਨੂੰ ਸੱਦਾ! ਤਹਿਰਾਨ ‘ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ
ਸਥਾਨਕ ਲੋਕਾਂ ਨੇ ਵੀ ਬਚਾਅ ਕਾਰਜਾਂ ਵਿੱਚ ਹੱਥ ਬਟਾਇਆ ਅਤੇ ਮਲਬੇ ਹੇਠ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਟੀਮਾਂ ਦੀ ਮਦਦ ਕੀਤੀ। ਭਾਰੀ ਮਸ਼ੀਨਾਂ, ਕ੍ਰੇਨਾਂ ਅਤੇ ਮਲਬਾ ਹਟਾਉਣ ਵਾਲੇ ਉਪਕਰਣਾਂ ਦੀ ਮਦਦ ਨਾਲ ਰਾਹਤ ਕੰਮ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ।
ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਪ੍ਰਸ਼ਾਸਨ ਨੇ ਹਾਲਾਤਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਤ ਕੀਤਾ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਖਮੇਨੀ ਦੇ ਅੰਤਿਮ ਸੰਸਕਾਰ ਲਈ PM ਮੋਦੀ ਨੂੰ ਸੱਦਾ! ਤਹਿਰਾਨ ‘ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ