ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ ‘ਤੇ ਪ੍ਰਵਰਤਨ ਨਿਰਦੇਸ਼ਾਲੇ (ED) ਨੇ ਛਾਪੇਮਾਰੀ ਕੀਤੀ ਹੈ। ਸਵੇਰੇ ਲੁਧਿਆਣਾ ਵਿੱਚ ਉਨ੍ਹਾਂ ਦੇ ਘਰ ‘ਤੇ ED ਦੀ ਟੀਮ ਪਹੁੰਚੀ ਅਤੇ ਬਾਹਰ ਕੇਂਦਰੀ ਸੁਰੱਖਿਆ ਬਲ ਤੈਨਾਤ ਕੀਤੇ ਗਏ। ਇਹ ਕਾਰਵਾਈ ਮਨੀ ਲਾਂਡਰਿੰਗ ਅਤੇ ਜ਼ਮੀਨ ਦੇ ਸੋਂਦਿਆਂ ਵਿੱਚ ਗੜਬੜੀ ਨਾਲ ਜੁੜੇ ਇੱਕ ਪੁਰਾਣੇ ਕੇਸ ਨੂੰ ਲੈ ਕੇ ਕੀਤੀ ਜਾ ਰਹੀ ਹੈ।
ਪੰਜਾਬ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਇੱਕ ਉਦਯੋਗਪਤੀ ਤੋਂ ਰਾਜਨੀਤੀ ਵਿੱਚ ਆਏ ਨੇਤਾ ਹਨ। ਉਹ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਕਈ ਸਾਲਾਂ ਤੋਂ ਸਮਾਜਿਕ ਸੇਵਾ, ਉਦਯੋਗ ਅਤੇ ਰਾਜਨੀਤਿਕ ਗਤੀਵਿਧੀਆਂ ਨਾਲ ਜੁੜੇ ਰਹੇ ਹਨ। ਉਹ ਪਹਿਲਾਂ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਬਾਅਦ ਵਿੱਚ ਉਹ ਪੰਜਾਬ ਸਰਕਾਰ ਵਿੱਚ ਕੈਬਿਨੇਟ ਮੰਤਰੀ ਬਣੇ। ਉਨ੍ਹਾਂ ਦਾ ਕੰਮ ਮੁੱਖ ਤੌਰ ‘ਤੇ ਉਦਯੋਗ, ਵਪਾਰ ਅਤੇ ਵਿਕਾਸ ਨਾਲ ਜੁੜੇ ਖੇਤਰਾਂ ਵਿੱਚ ਰਿਹਾ ਹੈ।
ਸੰਜੀਵ ਅਰੋੜਾ ਲੁਧਿਆਣਾ ਵਿੱਚ ਕਈ ਸਮਾਜਿਕ ਅਤੇ ਚੈਰਿਟੀ ਪ੍ਰੋਜੈਕਟਾਂ ਨਾਲ ਵੀ ਜੁੜੇ ਰਹੇ ਹਨ। ਉਹਨਾਂ ਦੀ ਪਛਾਣ ਇੱਕ ਬਿਜ਼ਨਸਮੈਨ ਅਤੇ ਸਮਾਜਿਕ ਕਾਰਕੁਨ ਵਜੋਂ ਵੀ ਰਹੀ ਹੈ।
ਇਸ ਤੋਂ ਪਹਿਲਾਂ ਵੀ 7 ਅਕਤੂਬਰ 2024 ਨੂੰ ਸੰਜੀਵ ਅਰੋੜਾ ਦੇ ਘਰ, ਦਫ਼ਤਰ ਅਤੇ ਹੋਰ ਥਾਵਾਂ ‘ਤੇ ED ਨੇ ਛਾਪੇ ਮਾਰੇ ਸਨ। ਉਸ ਸਮੇਂ ਉਨ੍ਹਾਂ ‘ਤੇ ਦੋਸ਼ ਸੀ ਕਿ ਉਦਯੋਗਿਕ ਵਰਤੋਂ ਲਈ ਮਿਲੀ ਜ਼ਮੀਨ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਰਿਹਾਇਸ਼ੀ ਪ੍ਰੋਜੈਕਟ ਲਈ ਵਰਤਿਆ ਗਿਆ। ਉਸ ਵੇਲੇ ਉਹ ਰਾਜ ਸਭਾ ਮੈਂਬਰ ਸਨ।
ਚੰਡੀਗੱਡ: CM ਰਿਹਾਈਸ਼ੀ ਤੇ ਹੋਵੇਗਾ ਵੱਡਾ ਫੈਂਸਲਾ, ਕਿਹੜੇਂ ਮੁਦਿਆਂ ਨੂੰ ਮਿਲਣਗੀ ਹਰੀ ਲਾਈਟ ਜਾਣੋਂ
ਦੋ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਦੇ 10 ਥਾਵਾਂ ‘ਤੇ ਵੀ ED ਨੇ ਛਾਪੇਮਾਰੀ ਕੀਤੀ ਸੀ। ਜਾਲੰਧਰ, ਫਗਵਾੜਾ, ਗੁਰੁਗ੍ਰਾਮ, ਲਵਲੀ ਸਵੀਟਸ, ਲਵਲੀ ਆਟੋਜ਼ ਅਤੇ LPU ਕੈਂਪਸ ਵਿੱਚ ਇੱਕੋ ਸਮੇਂ ਕਾਰਵਾਈ ਕੀਤੀ ਗਈ।
LPU ਕੈਂਪਸ ਵਿੱਚ ਛਾਪੇ ਦੌਰਾਨ ਅਧਿਕਾਰੀਆਂ ਨੇ ਕਰਮਚਾਰੀਆਂ ਦੇ ਮੋਬਾਈਲ ਫੋਨ ਆਪਣੇ ਕਬਜ਼ੇ ਵਿੱਚ ਲੈ ਲਏ ਅਤੇ ਸਿੱਧੇ ਐਡਮਿਨ ਬਲਾਕ ਵਿੱਚ ਜਾ ਕੇ ਕੰਪਿਊਟਰ ਸਿਸਟਮ, ਵਿੱਤੀ ਰਿਕਾਰਡ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ। ED ਨੇ ਅਸ਼ੋਕ ਮਿੱਤਲ ਅਤੇ ਉਨ੍ਹਾਂ ਦੇ ਪੁੱਤਰ ਨਾਲ ਜੁੜੇ ਵਿੱਤੀ ਲੈਣ-ਦੇਣ ਦੇ ਰਿਕਾਰਡ ਦੀ ਗਹਿਰਾਈ ਨਾਲ ਜਾਂਚ ਕੀਤੀ ਹੈ। ਕਈ ਮਹੱਤਵਪੂਰਨ ਦਸਤਾਵੇਜ਼ ਵੀ ਕਬਜ਼ੇ ਵਿੱਚ ਲਏ ਗਏ ਹਨ।
ਅਸ਼ੋਕ ਮਿੱਤਲ ਪੰਜਾਬ ਦੇ ਇੱਕ ਪ੍ਰਸਿੱਧ ਉਦਯੋਗਪਤੀ ਅਤੇ ਸਿੱਖਿਆ ਖੇਤਰ ਨਾਲ ਜੁੜੇ ਹੋਏ ਮਹੱਤਵਪੂਰਨ ਨਾਮ ਹਨ। ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਹਨ, ਜੋ ਦੇਸ਼ ਦੀਆਂ ਸਭ ਤੋਂ ਵੱਡੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ। ਇਸਦੇ ਨਾਲ ਉਹ ਲਵਲੀ ਸਵੀਟਸ ਅਤੇ ਲਵਲੀ ਆਟੋਜ਼ ਵਰਗੇ ਕਈ ਵਪਾਰਕ ਸੰਸਥਾਨਾਂ ਨਾਲ ਵੀ ਜੁੜੇ ਹੋਏ ਹਨ।
ਸਰੋਤਾਂ ਮੁਤਾਬਕ ਇਹ ਸਾਰੀ ਕਾਰਵਾਈ ਮਨੀ ਲਾਂਡਰਿੰਗ ਅਤੇ ਵਿੱਤੀ ਗੜਬੜੀ ਦੇ ਐਂਗਲ ਤੋਂ ਕੀਤੀ ਜਾ ਰਹੀ ਹੈ। ਹਾਲਾਂਕਿ ED ਵੱਲੋਂ ਅਜੇ ਤੱਕ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ।
