PUNJAB NEWS : ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ “ਗੈਂਗਸਟਰਾਂ ਤੇ ਵਾਰ” ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 526 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 272 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਕਾਰਵਾਈ ਦੌਰਾਨ 7 ਹਥਿਆਰ ਵੀ ਬਰਾਮਦ ਕੀਤੇ ਗਏ, ਜਦਕਿ 6 ਭਗੌੜੇ ਅਪਰਾਧੀਆਂ ਨੂੰ ਕਾਬੂ ਕੀਤਾ ਗਿਆ।
ਇਸੇ ਨਾਲ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 18.4 ਕਿਲੋ ਹੈਰੋਇਨ, 570 ਨਸ਼ੀਲੀਆਂ ਗੋਲੀਆਂ ਅਤੇ 11,487 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੰਜਾਬ ਪੁਲਿਸ ਨੇ ਕਿਹਾ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

