Site icon Dainik Savera Punjab

ਮਲੇਰਕੋਟਲਾ: ਆਪ੍ਰੇਸ਼ਨ ਪ੍ਰਹਾਰ 2.0 ਗੈਂਗਸਟਰਾਂ ਨੂੰ ਮੁੱਖ ਧਾਰਾ ਵਿੱਚ ਆਉਣ ਦਾ ਆਖ਼ਰੀ ਮੌਕਾ

ਨੈਸ਼ਨਲ ਡੈਸਕ: ਮਲੇਰਕੋਟਲਾ ਜ਼ਿਲ੍ਹੇ ਦੇ ਪੁਲਿਸ ਮੁਖੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਗਗਨ ਅਜੀਤ ਸਿੰਘ ਨੇ ਅੱਜ ਸਵੇਰੇ ਲਗਭਗ ਛੇ ਵਜੇ ਥਾਣਾ ਸਿਟੀ ਇੱਕ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਲੇਰਕੋਟਲਾ ਪੁਲਿਸ ਨੇ ਪੰਜਾਬ ਸਰਕਾਰ ਅਤੇ ਡੀ ਜੀ ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਬਹੱਤਰ ਘੰਟਿਆਂ ਦਾ ਆਪ੍ਰੇਸ਼ਨ ਪ੍ਰਹਾਰ 2.0 ਸ਼ੁਰੂ ਕਰ ਦਿੱਤਾ ਹੈ।

ਅੰਮ੍ਰਿਤਸਰ: ਰੇਤ ਵਾਲੇ ਟਰੈਕਟਰ ਨਾਲ ਜ਼ਬਰਦਸਤ ਟੱਕਰ ਅਜਨਾਲਾ ਵਿੱਚ ਕਾਰ ਬਰਬਾਦ ਚਾਲਕ ਹਸਪਤਾਲ ‘ਚ

ਇਸੇ ਕੜੀ ਦੇ ਤਹਿਤ ਅੱਜ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਵਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਉਹਨਾਂ ਗੈਂਗਸਟਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਮੁੱਖ ਧਾਰਾ ਵਿਚ ਆ ਜਾਣ ਨਹੀਂ ਤਾਂ ਮਲੇਰਕੋਟਲਾ ਪੁਲਿਸ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਐਕਸ਼ਨ ਕਰਨ ਤੋਂ ਗ਼ੁਰੇਜ਼ ਨਹੀਂ ਕਰੇਗੀ ਅਤੇ ਪੰਜਾਬ ਭਰ ਵਿਚ ਲੋਕਾਂ ਨੂੰ ਅਮਨ ਸ਼ਾਂਤੀ ਵਾਲਾ ਸੁਰੱਖਿਅਤ ਮਾਹੌਲ ਦੇਣਾ ਪੰਜਾਬ ਪੁਲਿਸ ਦੀ ਪਹਿਲ ਹੈ, ਜਿਸ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

malerkotla-operation-prahar-2-0

Exit mobile version