P?c1=2&c2=40696273&cv=3.9

Dainik Savera Times Logo

Malout : ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਅਨਾਜ ਮੰਡੀ ‘ਚ ਸ਼ੈੱਡ ਨਾਲ ਲਟਕਦੀ ਮਿਲੀ ਲਾਸ਼

1 week पहले

Malout : ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਅਨਾਜ ਮੰਡੀ ‘ਚ ਸ਼ੈੱਡ ਨਾਲ ਲਟਕਦੀ ਮਿਲੀ ਲਾਸ਼

Malout News : ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿਖੇ ਅੱਜ ਸਵੇਰੇ ਇੱਕ 18 ਸਾਲ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਲਟਕਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਬੀਤੇ ਕਈ ਦਿਨਾਂ ਤੋਂ ਲਾਪਤਾ ਸੀ। ਸ਼ੱਕੀ ਹਾਲਾਤ ਵਿਚ ਮਿਲੀ ਇਸ ਲਾਸ਼ ਉਪਰੰਤ ਥਾਣਾ ਕਬਰਵਾਲਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਕਤਲ ਦਾ ਦੋਸ਼ ਲਾਇਆ ਹੈ। ਮ੍ਰਿਤਕ ਲੜਕੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ 18 ਸਾਲ ਦਾ ਲੜਕਾ ਅੰਮ੍ਰਿਤਪਾਲ ਸਿੰਘ ਪਿਛਲੇਂ ਤਿੰਨ ਦਿਨਾਂ ਤੋਂ ਗਾਇਬ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਇਕ ਮੁੰਡੇ ਨਾਲ ਗਿਆ ਸੀ, ਜੋ ਕੇ ਨਸ਼ੇ ਦਾ ਆਦਿ ਹੈ। ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਸਾਨੂੰ ਸਾਡੇ ਬੇਟੇ ਦੀ ਤਿੰਨ ਦਿਨਾਂ ਤੋਂ ਕੋਈ ਉੱਗ ਸੁੱਘ ਨਹੀਂ ਮਿਲ ਰਹੀ ਸੀ। ਜਿਸ ਬਾਰੇ ਪੁਲਿਸ ਨੂੰ ਸੂਚਨਾ ਵੀ ਦਿਤੀ ਗਈ ਸੀ।

Bikram Majithia : ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ, ਜੇਲ੍ਹ ਦੇ ਬਾਹਰ ਵੱਡੀ ਗਿਣਤੀ ‘ਚ ਪਹੁੰਚੇ ਸਮਰਥਕ

ਉਨ੍ਹਾਂ ਦੱਸਿਆ ਕਿ ਅੱਜ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿਖੇ ਸਾਨੂੰ ਸਾਡੇ ਬੇਟੇ ਦੀ ਲਾਸ਼ ਲਟਕਦੀ ਮਿਲੀ ਹੈ। ਸਾਨੂੰ ਸ਼ੱਕ ਹੈ ਕਿ ਸਾਡੇ ਬੇਟੇ ਦਾ ਕਤਲ ਕੀਤਾ ਗਿਆ ਹੈ। ਦੂਜੇ ਪਾਸੇ ਸੂਚਨਾ ਮਿਲਣ ‘ਤੇ ਥਾਣਾ ਕਬਰਵਾਲਾ ਦੀ ਪੁਲਿਸ ਦੇ ਥਾਣਾ ਮੁਖੀ ਨੇ ਦੱਸਿਆ ਕਿ ਸਾਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਅਨਾਜ ਮੰਡੀ ਵਿਚ ਲਾਸ਼ ਲਟਕ ਰਹੀ ਹੈ ,ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ।

Murder Or Suicide

खबरें और भी हैं...

Copyright © 2026 Dainik Savera Times. All rights reserved.